28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਰੋਸ ਵਿਖਾਵੇ

Ad Position 21
No active advertisement
ਅਜੀਤ ਡੈਸਕ 01-01-2026
• ਗਿ੍ਫ਼ਤਾਰ ਆਗੂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ-ਨਿਰਮਲ ਸਿੰਘ, ਅਮਰਜੀਤ ਸਿੰਘ
ਕਪੂਰਥਲਾ, 31 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੇਂਡੂ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਦਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਦੀ ਅਗਵਾਈ 'ਚ ਮਜ਼ਦੂਰਾਂ ਨੇ ਪਿੰਡ ਜਵਾਲਾਪੁਰ, ਸੁਲਤਾਨਪੁਰ ਲੋਧੀ ਦੇ ਪਿੰਡ ਉੱਚਾ ਬੋਹੜਵਾਲਾ, ਮੇਵਾ ਸਿੰਘ ਵਾਲਾ, ਲੱਖ ਵਰਿ੍ਹਆਂ 'ਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲਿਸ ਦੀ ਸਪੈਸ਼ਲ ਸੁਰੱਖਿਆ ਬ੍ਰਾਂਚ ਵਲੋਂ ਦਿੱਲੀ ਦੇ ਨਿਜਾਮੂਦੀਨ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਜਲਾਕੇ ਰੋਸ ਵਿਖਾਵੇ ਕੀਤੇ ਗਏ | ਇਸ ਮੌਕੇ ਇਕੱਤਰ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਸਖ਼ਤ ਨਿੰਦਾ ਕੀਤੀ ਤੇ ਕਿਹਾ ਸੰਘਰਸ਼ ਕਮੇਟੀ ਦੇ ਪ੍ਰਧਾਨ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਕਾਰਵਾਈ ਤੋਂ ਪੰਜਾਬ ਸਰਕਾਰ ਦੋਗਲੀ ਨੀਤੀ ਸਪਸ਼ਟ ਰੂਪ ਵਿਚ ਸਾਹਮਣੇ ਆ ਗਈ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮਨਰੇਗਾ ਦੇ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰ ਪੱਖੀ ਹੋਣ ਦੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਮਜ਼ਦੂਰ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ | ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਅਮਰਜੀਤ ਸਿੰਘ ਜਵਾਲਾਪੁਰ ਨੇ ਕਿਹਾ ਕਿ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਜੀਂਦ ਦੇ ਰਾਜੇ ਦੀ ਸੰਗਰੂਰ ਸਥਿਤ ਜ਼ਮੀਨ 'ਤੇ ਬੇਜ਼ਮੀਨੇ ਮਜ਼ਦੂਰਾਂ ਲਈ ਬੇਗਮਪੁਰਾ ਵਸਾਉਣ ਤੇ ਉਨ੍ਹਾਂ ਦੇ ਮਾਨ ਸਨਮਾਨ ਵਾਸਤੇ ਜਥੇਬੰਦੀ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਅਸਫ਼ਲ ਬਣਾਉਣ ਲਈ ਬੌਖਲਾਹਟ ਵਿਚ ਆ ਕੇ ਕੀਤੀ ਗਈ ਹੈ | ਜਿਸਨੂੰ ਲੈ ਕੇ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਆਗੂਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਗਿ੍ਫ਼ਤਾਰ ਕੀਤੇ ਆਗੂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ | ਇਨ੍ਹਾਂ ਰੋਸ ਵਿਖਾਵਿਆਂ ਮੌਕੇ ਕਸ਼ਮੀਰਾ ਸਿੰਘ ਭੰਡਾਲ ਦੋਨਾ, ਬੂਟਾ ਸਿੰਘ ਰਾਣਾ, ਮਲਕੀਤ ਸਿੰਘ ਜਵਾਲਾਪੁਰ, ਗੁਰਦੀਪ ਸਿੰਘ ਨਬੀਪੁਰ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਗਿਆਨ ਸਿੰਘ ਲੱਖ ਵਰਿ੍ਹਆਂ, ਸੀਮਾ ਲੱਖ ਵਰਿ੍ਹਆਂ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਸੁਖਵਿੰਦਰ ਕੌਰ ਲੋਟੀਆ, ਸੁਖਵਿੰਦਰ ਕੌਰ ਮੋਮੀ ਜਵਾਲਾਪੁਰ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਡਾਲਾ ਕਾਲੋਨੀ ਦੇ ਵਾਸੀਆਂ ਵਲੋਂ ਕਾਲੋਨੀ ਨੇੜੇ ਕੂੜੇ ਦਾ ਡੰਪ ਬਣਾਉਣ ਖ਼ਿਲਾਫ਼ ਰੋਸ ਵਿਖਾਵਾ ਅਗਲੀ ਖ਼ਬਰ ਨਾਮਵਰ ਕਾਂਗਰਸੀ ਆਗੂ ਪ੍ਰੋ. ਚਰਨ ਸਿੰਘ ਦਾ ਅੰਤਿਮ ਸੰਸਕਾਰ ਅੱਜ
Ad Position 24