29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 01-01-2026
ਸੁਲਤਾਨ ਪੁਰ ਲੋਧੀ, 31 ਦਸੰਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਗਿਆਨੀ ਗੁਰਸੇਵਕ ਸਿੰਘ ਦੇ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਗਿਆਨੀ ਕਰਨਜੀਤ ਸਿੰਘ ਆਹਲੀ ਕਥਾ ਵਾਚਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵੱਲੋਂ ਕਥਾ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ ਤੇ ਸੰਗਤਾਂ ਨੂੰ ਗੁਰਉਪਦੇਸ਼ ਅਨੁਸਾਰ ਜੀਵਨ ਬਤੀਤ ਕਰਨ ਬਾਰੇ ਪ੍ਰੇਰਿਆ ਗਿਆ | ਉਨ•ਾਂ ਸੰਗਤਾਂ ਨੂੰ ਅੰਮਿ੍ਤ ਪਾਨ ਕਰਕੇ ਗੁਰੂ ਵਾਲੇ ਬਣਨ ਵਾਸਤੇ ਪ੍ਰੇਰਨਾ ਕੀਤੀ | ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਲੜੀਵਾਰ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ | ਇਸ ਮੌਕੇ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸੁਸਾਇਟੀ ਵੱਲੋਂ ਸਾਰਾਂ ਦਿਨ ਗੁਰੂ ਕਾ ਲੰਗਰ, ਚਾਹ, ਪਕੌੜੇ, ਮਠਿਆਈਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ , ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ ਅਤੇ ਹੋਰ ਸਤਿਕਾਰ ਯੋਗ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਕਰਾਨਾ ਸਮਾਗਮ ਭਲਕੇ ਅਗਲੀ ਖ਼ਬਰ ਨਗਰ ਪੰਚਾਇਤ ਨਡਾਲਾ ਨੇ ਸਾਲ ਦੇ ਅਖੀਰਲੇ ਦਿਨ ਵਿਕਾਸ ਦੇ ਮੁੱਦੇ 'ਤੇ ਕੀਤੀ ਮੀਟਿੰਗ
Ad Position 24