ਕਪੂਰਥਲਾ, 31 ਦਸੰਬਰ (ਸਡਾਨਾ)-ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਨਵੇਂ ਵਰ੍ਹੇ 2026 ਦੀ ਆਮਦ ਮੌਕੇ ਸਮੂਹ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁਬਾਰਕਬਾਦ ਦਿੱਤੀ ਗਈ | ਡਿਪਟੀ ਕਮਿਸ਼ਨਰ ਪੰਚਾਲ ਨੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਨਵਾਂ ਵਰ੍ਹਾ ਸਮੂਹ ਜ਼ਿਲ੍ਹਾ ਵਾਸੀਆਂ ਲਈ ਖ਼ੁਸ਼ੀਆਂ ਭਰਿਆ ਆਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਇਹ ਯਤਨ ਰਹਿਣਗੇ ਕਿ ਸਾਲ 2026 ਦੌਰਾਨ ਵਿਕਾਸ ਕਾਰਜਾਂ ਨੂੰ ਹੋਰ ਤੇਜੀ ਨਾਲ ਮੁਕੰਮਲ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦੇ ਲਾਭ ਮੁਹੱਈਆ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਜ਼ਿਲ੍ਹੇ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਪਹਿਲਾਂ ਦੀ ਤਰ੍ਹਾਂ ਲੋਕਾਂ ਨੂੰ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ ਤਾਂ ਜੋ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾ ਸਕੇ |