ਕਪੂਰਥਲਾ, 31 ਦਸੰਬਰ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਪੁਲਿਸ ਨੂੰ ਸਾਲ 2025 ਦੌਰਾਨ ਨਸ਼ੇ ਦੀ ਸਪਲਾਈ ਰੋਕਣ, ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਅਤੇ ਸੰਗਠਿਤ ਅਪਰਾਧਾਂ ਨੂੰ ਰੋਕਣ ਵਿਚ ਕਾਫ਼ੀ ਸਫਲਤਾ ਮਿਲੀ | ਭਾਵੇਂ ਕਿ ਲੁੱਟ-ਖੋਹ ਤੇ ਗੋਲੀ ਚੱਲਣ ਆਦਿ ਦੀਆਂ ਘਟਨਾਵਾਂ ਸਾਲ ਵਿਚ ਕਈ ਵਾਰ ਵੱਖ-ਵੱਖ ਥਾਵਾਂ 'ਤੇ ਵਾਪਰੀਆਂ ਪਰ ਇਸ ਦੇ ਬਾਵਜੂਦ ਕੁੱਲ ਮਿਲਾ ਕੇ ਕਪੂਰਥਲਾ ਪੁਲਿਸ ਦਾ ਬੀਤਿਆਂ ਵਰ੍ਹਾ ਚੰਗੀਆਂ ਪ੍ਰਾਪਤੀਆਂ ਨਾਲ ਹੀ ਗੁਜ਼ਰਿਆ | ਬੀਤੇ ਵਰ੍ਹੇ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਜੇਕਰ ਇਕ ਪੰਛੀ ਝਾਤ ਮਾਰੀਏ ਤਾਂ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ | ਇਸ ਸਬੰਧੀ ਅੱਜ ਪੁਲਿਸ ਲਾਇਨ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਸਾਲ ਦਾ ਲੇਖਾ ਜੋਖਾ ਪੇਸ਼ ਕੀਤਾ | ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ 'ਚ 1125 ਨਸ਼ਾ ਤਸਕਰੀ ਸੰਬੰਧੀ ਕੇਸ ਦਰਜ ਕੀਤੇ ਗਏ ਤੇ ਇਨ੍ਹਾਂ ਕੇਸਾਂ ਵਿਚ 1424 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਕੁੱਲ 14 ਕਿੱਲੋ 845 ਗ੍ਰਾਮ ਹੈਰੋਇਨ, 463.599 ਕਿੱਲੋ ਡੋਡੇ ਚੂਰਾ ਪੋਸਤ 12.983 ਕਿੱਲੋ ਗ੍ਰਾਮ ਅਫ਼ੀਮ, 2 ਕਿੱਲੋ ਗਾਂਜਾ, 0.065 ਗ੍ਰਾਮ ਆਈਸ, 1.407 ਕਿੱਲੋਗਰਾਮ ਨਸ਼ੀਲਾ ਪਾਊਡਰ, 516 ਭੁੱਕੀ ਦੇ ਹਰੇ ਬੂਟੇ, 72086 ਨਸ਼ੀਲੀਆਂ ਗੋਲੀਆਂ ਅਤੇ 7 ਲੱਖ 84540 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਐਸ.ਐਸ.ਪੀ. ਨੇ ਦੱਸਿਆ ਕਿ ਨਸ਼ਿਆਂ ਨਾਲ ਪ੍ਰਭਾਵਿਤ ਹੋਏ ਪੀੜਤਾਂ ਦੇ ਮੁੜ ਵਸੇਬੇ ਲਈ ਪੁਲਿਸ ਦਾ ਸਭ ਤੋਂ ਵੱਡਾ ਟੀਚਾ ਸੀ ਕਿ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਵਾਇਆ ਜਾਵੇ, ਜਿਸ ਵਿਚ ਵੱਡੀ ਪੱਧਰ 'ਤੇ ਉਨ੍ਹਾਂ ਨੂੰ ਸਫਲਤਾ ਮਿਲੀ ਤੇ ਕਈ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਦਾਖਲ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਦੇ ਵਪਾਰਕ ਬਰਾਮਦਗੀ ਪੱਧਰ 'ਤੇ 36 ਦਰਜ ਹੋਏ ਕੇਸਾਂ ਵਿਚ 54 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਜਾਣਕਾਰੀ ਦੇਣ ਸਬੰਧੀ ਹੈਲਪ ਲਾਈਨ ਨੰਬਰ 'ਤੇ ਆਮ ਲੋਕਾਂ ਵਲੋਂ 1324 ਸੂਚਨਾਵਾਂ ਦਿੱਤੀਆਂ ਗਈਆਂ, ਜਿਨ੍ਹਾਂ ਦੀ ਤਫ਼ਤੀਸ਼ ਉਪਰੰਤ 479 ਮੁਕੱਦਮੇ ਦਰਜ ਕਰਕੇ 570 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਦਾ ਪੁਲਿਸ ਵਿਚ ਹੋਰ ਵਿਸ਼ਵਾਸ ਵਧਿਆ ਹੈ | ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਜਾਇਦਾਦ ਕੁਰਕ ਕਰਨ ਵੱਲ ਵੀ ਤੇਜੀ ਨਾਲ ਪੁਲਿਸ ਨੇ ਕਾਰਵਾਈ ਕਰਦਿਆਂ 18.42 ਕਰੋੜ ਰੁਪਏ ਦੀ ਜਾਇਦਾਦ ਫਰੀਜ਼ ਕਰਵਾਈ ਗਈ | ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੇ ਅਦਾਲਤੀ ਕੇਸਾਂ ਦੀ ਪੈ