25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜੀਵਨ ਦੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਪੁੱਡਾ ਪ੍ਰਵਾਨਿਤ ਕਾਲੋਨੀ ਸਾਊਥ ਸਿਟੀ ਦੇ ਵਾਸੀ <br/>

Ad Position 21
No active advertisement
ਅਜੀਤ ਡੈਸਕ 02-01-2026
ਕਪੂਰਥਲਾ, 1 ਜਨਵਰੀ (ਵਿ.ਪ੍ਰ.)- ਸਾਊਥ ਸਿਟੀ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਪੁੱਡਾ ਵਲੋਂ ਸਾਊਥ ਸਿਟੀ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਨਾ ਪ੍ਰਦਾਨ ਕਰਨ 'ਤੇ ਰੋਸ ਪ੍ਰਗਟ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਬਲਬੀਰ ਸਿੰਘ ਤੇ ਉਪ ਪ੍ਰਧਾਨ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਾਊਥ ਸਿਟੀ ਨੂੰ ਪੁੱਡਾ ਵਲੋਂ ਪਾਸ ਕੀਤੇ ਜਾਣ ਦੇ ਬਾਵਜੂਦ ਵੀ ਕਲੋਨੀ ਵਾਸੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਸਾਊਥ ਸਿਟੀ ਵਿਚ ਸੜਕਾਂ ਦੀ ਮੁਰੰਮਤ ਨਹੀਂ ਹੋਈ, ਸੀਵਰੇਜ ਦੇ ਨਿਕਾਸ ਦਾ ਯੋਗ ਪ੍ਰਬੰਧ ਨਹੀਂ ਤੇ ਪੀਣ ਵਾਲੇ ਪਾਣੀ ਦੀ ਕਿੱਲਤ ਹੋਣ ਕਾਰਨ ਕਲੋਨੀ ਦੇ ਵਾਸੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਮਾਮਲਾ ਉਹ ਕਈ ਵਾਰ ਨਗਰ ਨਿਗਮ ਕਪੂਰਥਲਾ ਦੇ ਅਧਿਕਾਰੀਆਂ ਤੇ ਜਲੰਧਰ ਡਿਵੈਲਪਮੈਂਟ ਅਥਾਰਿਟੀ ਦੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਵੀ ਲਿਆ ਚੁੱਕੇ ਹਨ | ਇਸ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਹੋਇਆ | ਕਲੋਨੀ ਵਾਸੀਆਂ ਤੇ ਮੈਂਬਰਾਂ ਨੇ ਨਗਰ ਨਿਗਮ ਤੇ ਜਲੰਧਰ ਡਿਵੈਲਪਮੈਂਟ ਅਥਾਰਿਟੀ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਲੋਨੀ ਵਾਸੀਆਂ ਨੂੰ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ | ਮੀਟਿੰਗ ਵਿਚ ਸਤਨਾਮ ਸਿੰਘ, ਸੁਖਦੇਵ ਰਾਜ, ਰਾਮਾ ਨੰਦ, ਕੰਵਲਜੀਤ ਸਿੰਘ, ਸੁਦੇਸ਼ ਕੁਮਾਰ, ਮੋਹਨ ਸਿੰਘ, ਰਵਿੰਦਰ ਵਾਲੀਆ, ਬਲਵਾਨ ਸਿੰਘ, ਚਰਨਜੀਤ ਕੌਰ, ਸਰਬਜੀਤ ਕੌਰ, ਕਪਿਲ ਚੋਪੜਾ, ਸੁਰੇਸ਼ ਕੁਮਾਰ, ਸਿਮਰਨਜੀਤ ਕੌਰ, ਕਨੌਜੀਆ ਰਾਮ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਮਾਗਮ ਕਰਵਾਏ <br/> ਅਗਲੀ ਖ਼ਬਰ ਹਲਕਾ ਇੰਚਾਰਜ ਦੀ ਅਣਹੋਂਦ ਕਾਰਨ ਸੁਲਤਾਨਪੁਰ ਲੋਧੀ ਦੀ ਪੰਥਕ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਹੋਈ ਢਿੱਲੀ <br/>...
Ad Position 24