25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 02-01-2026

ਫਗਵਾੜਾ, 1 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਅਰਬਨ ਅਸਟੇਟ ਦੀਆਂ ਸਮੂਹ ਸੰਗਤਾਂ ਵਲੋਂ ਨਵੇਂ ਸਾਲ ਦੀ ਆਮਦ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜੋ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਚੱਲਿਆ | ਗੁਰਮਤਿ ਸਮਾਗਮ ਵਿਚ ਭਾਈ ਸ਼ਮਸ਼ੇਰ ਸਿੰਘ, ਭਾਈ ਜਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਜੀਤ ਸਿੰਘ ਜਥੇਦਾਰ ਅੰਮਿ੍ਤ ਪ੍ਰਚਾਰ ਸੰਗਤ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ | ਅੰਤ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਵਿੰਦਰ ਸਿੰਘ ਉਰਫ਼ ਲਵਲੀ ਵਾਲੀਆ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਤੇ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ | ਸਮਾਗਮ ਦੌਰਾਨ ਖਾਲਸ਼ਾਹੀ ਰੂਪ ਵਿਚ ਸਜੇ ਹੋਏ ਬੱਚਿਆਂ ਵਲੋਂ ਸ਼ਬਦ ਗਾਇਣ ਕੀਤਾ ਗਿਆ | ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਖੁਰਾਣਾ ਸ਼ਹਿਰੀ ਹਲਕਾ ਇੰਚਾਰਜ, ਰਜਿੰਦਰ ਸਿੰਘ ਚੰਦੀ ਦਿਹਾਤੀ ਹਲਕਾ ਇੰਚਾਰਜ, ਅਨੀਤਾ ਸੋਮ ਪ੍ਰਕਾਸ਼, ਸਤਵਿੰਦਰ ਸਿੰਘ ਘੁੰਮਣ, ਬਲਜਿੰਦਰ ਸਿੰਘ ਠੇਕੇਦਾਰ, ਬਲਜੀਤ ਸਿੰਘ ਵਾਲੀਆ, ਮੋਹਨ ਸਿੰਘ ਗਾਂਧੀ, ਹਰਬਿੰਦਰ ਸਿੰਘ ਲਵਲੀ ਵਾਲੀਆ, ਜਸਵਿੰਦਰ ਸਿੰਘ ਘੁੰਮਣ, ਸੁਖਬੀਰ ਸਿੰਘ ਕਿੰਨੜਾ, ਇਕਬਾਲ ਸਿੰਘ ਪਰਮਾਰ, ਰਣਜੀਤ ਸਿੰਘ ਰਾਣਾ, ਸਤਨਾਮ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ, ਸੁਖਜਿੰਦਰ ਸਿੰਘ, ਦਵਿੰਦਰਵੀਰ ਸਿੰਘ ਆਦਿ ਹਾਜ਼ਰ ਸਨ |
ਫਗਵਾੜਾ, (ਹਰਜੋਤ ਸਿੰਘ ਚਾਨਾ)- ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਵਲੋਂ ਗੁਰਦੁਆਰਾ ਗਿਆਨਸਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਭੋਗ ਉਪਰੰਤ ਭਾਈ ਸ਼ਮਸ਼ੇਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਰਾਮਗੜ੍ਹੀਆਂ ਦੇ ਵਿੱਦਿਅਕ ਅਦਾਰਿਆ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਕਾਲਜ ਕਮੇਟੀ ਦੀ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਭੋਗਲ, ਪਿ੍ੰ. ਨਵੀਨ ਢਿੱਲੋਂ, ਪਿ੍ੰਸੀਪਲ ਮਨਪ੍ਰੀਤ ਕੌਰ, ਰਮਨਦੀਪ ਕੌਰ, ਮੁਕੇਸ਼ ਕਾਂਤ, ਵਿਪਨ ਸ਼ਰਮਾ, ਅਵਤਾਰ ਸਿੰਘ ਵੀ ਸ਼ਾਮਿਲ ਸਨ |
ਪਾਂਸ਼ਟਾ, (ਸਤਵੰਤ ਸਿੰਘ)– ਗੁਰਦੁਆਰਾ ਸ਼ਹੀਦਗੰਜ ਪ੍ਰਬੰਧਕ ਕਮੇਟੀ ਪਾਂਸ਼ਟਾ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟਾ ਦੇ ਪ੍ਰਬੰਧਕਾਂ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਤੇ ਵਿਦਿਆਰਥੀਆਂ ਦੀਆਂ ਖ਼ੁਸ਼ੀਆਂ, ਤਰੱਕੀ ਤੇ ਚੰਗੇਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਨਵੇਂ ਵਰ੍ਹੇ ਦਾ ਸਵਾਗਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ਼ ਕੀਤਾ ਗਿਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਹਿੰਦਰ ਸਿੰਘ ਦੀ ਅਗਵਾਈ ਅਧੀਨ ਹੋਏ ਇਸ ਸਮਾਗਮ ਦੌਰਾਨ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਹਰਲੀਨ ਕੌਰ ਤੇ ਨਮਨਪ੍ਰੀਤ ਕੌਰ ਵਲੋਂ ਸ਼ਬਦ-ਗਾਇਨ ਕੀਤਾ ਗਿਆ ਅਤੇ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਸਹੋਤਾ ਤੇ ਜਥੇਦਾਰ ਗੁਰਵਿੰਦਰ ਸਿੰਘ ਵਿੱਕੀ ਨੇ ਵਿਦਿਆਰਥੀਆਂ ਨੂੰ ਨਵੇਂ ਸਾਲ ਲਈ ਹੁਣੇ ਤੋਂ ਟੀਚੇ ਮਿੱਥਣ ਤੇ ਉਨ੍ਹਾਂ ਨੂੰ ਹਾਸਲ ਕਰਨ ਲਈ ਜੀਅ-ਜਾਨ ਨਾਲ਼ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਜਥੇਦਾਰ ਗੁਰਵਿੰਦਰ ਸਿੰਘ ਵਿੱਕੀ, ਜਥੇਦਾਰ ਇੰਦਰਜੀਤ ਸਿੰਘ, ਮੋਹਨ ਸਿੰਘ ਕੈਸ਼ੀਅਰ, ਸੁਰਜੀਤ ਸਿੰਘ, ਸੁਰਜੀਤ ਸਿੰਘ ਬਿੱਲਾ, ਅੱਛਰ ਸਿੰਘ, ਸਿਮਰਜੀਤ ਸਿੰਘ, ਸੰਤੋਖ ਸਿੰਘ, ਸਰਵਣ ਸਿੰਘ, ਸੁਖਜੀਤ ਸਿੰਘ ਸਮੇਤ ਸਮੂਹ ਪ੍ਰਬੰਧਕ ਕਮੇਟੀ ਮੈਂਬਰ, ਹੈੱਡ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਤੇ ਭੁਪਿੰਦਰ ਕੌਰ, ਹਰਜਿੰਦਰ ਕੌਰ, ਹਰਜੀਤ ਕੌਰ, ਨਰਿੰਦਰ ਕੌਰ, ਲਖਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਸਮੇਤ ਸਮੁੱਚੇ ਸਕੂਲ ਸਟਾਫ਼ ਤੋਂ ਇਲਾਵਾ ਆਪਣੇ ਮਾਪਿਆਂ ਸਮੇਤ ਹਾਜ਼ਰ ਹੋਏ |
ਭੁਲੱਥ, (ਮਨਜੀਤ ਸਿੰਘ ਰਤਨ)- ਸਬ-ਡਵੀਜ਼ਨ ਭੁਲੱਥ ਦਫ਼ਤਰ ਤਹਿਸੀਲ ਕੰਪਲੈਕਸ ਵਿਖੇ ਨਵੇਂ ਸਾਲ 2026 ਦੀ ਆਮਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿੱਥੇ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਗਈ | ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਸ਼ੀਰਵਾਦ ਪ੍ਰਾਪਤ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ | ਇਸ ਮੌਕੇ ਐੱਸ.ਡੀ.ਐਮ. ਭੁਲੱਥ ਡੈਵੀ ਗੋਇਲ ਤੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਸਮੂਹ ਸਟਾਫ਼ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦੇ ਹੋਏ ਇਮਾਨਦਾਰੀ ਨਾਲ ਸੇਵਾ ਕਰਨ ਦਾ ਸੁਨੇਹਾ ਦਿੱਤਾ | ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਕੁਲਵੰਤ ਸਿੰਘ ਸਹਿਗਲ ਨੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਅੰਮਿ੍ਤਪਾਲ ਸਿੰਘ, ਸਿਮਰਨ ਸਿੰਘ, ਰਵੀ ਕੁਮਾਰ, ਗੁਲਸ਼ਨ ਕੁਮਾਰ, ਤਾਰਾ ਸਿੰਘ, ਪਰਮਜੀਤ ਕੌਰ, ਅਸ਼ੋਕ ਮੋਂਗਾ, ਅਸ਼ੋਕ ਘਈ, ਹਰਸ਼ ਕਾਲੀਆ, ਭੁਪੇਸ਼ ਸ਼ਰਮਾ, ਪੰਕਜ ਗਡਵਾਲ, ਮਨਪ੍ਰੀਤ ਸਿੰਘ, ਲਖਵੀਰ ਸਿੰਘ, ਕੁਲਦੀਪ ਰਾਮ, ਅੰਮਿ੍ਤਪਾਲ ਸਿੰਘ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਅਸ਼ੋਕ ਬਤਰਾ, ਦੀਪਕ ਸ਼ਰਮਾ, ਮੁਖ਼ਤਿਆਰ ਸਿੰਘ ਸੋਨੀ, ਮੁਕੇਸ਼ ਮੋਂਗਾ, ਦੀਪਕ ਦਿਨੇਸ਼ ਮੋਂਗਾ, ਰਮਨਦੀਪ ਸਿੰਘ, ਜਤਿੰਦਰ ਘਈ, ਰਮਨ ਬਾਵਾ, ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ, ਮੋਹਿਤ ਕਾਲੀਆ, ਜਸਵੰਤ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ | 
ਕਪੂਰਥਲਾ, (ਸਡਾਨਾ)- ਨਵੇਂ ਵਰ੍ਹੇ ਨੂੰ ਗੁਰੂ ਚਰਨਾਂ ਵਿਚ ਜੀ ਆਇਆਂ ਆਖਣ ਲਈ ਦਸਮੇਸ਼ ਸੇਵਕ ਜਥੇ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ। ਸਮਾਗਮ ਦੌਰਾਨ ਸਟੇਟ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਸਾਰੰਗ, ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਭਾਈ ਤਜਿੰਦਰਪਾਲ ਸਿੰਘ ਯੂ.ਐਸ.ਏ. ਵਾਲੇ ਤੇ ਭਾਈ ਜਸਪਾਲ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਗੁਰੂ ਚਰਨਾਂ ਵਿਚ ਨਵੇਂ ਸਾਲ ਨੂੰ ਜੀ ਆਇਆਂ ਆਖਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੱਤੀਆਂ ਤੇ ਪ੍ਰਬੰਧਕਾਂ ਦੇ ਨਾਲ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਜਨਵਰੀ ਨੂੰ ਸਵੇਰੇ 12 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਭੇਟਾਂ ਰਹਿਤ ਦਿੱਤੇ ਜਾਣਗੇ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ। ਇਸ ਮੌਕੇ ਜਥੇ. ਜਸਵਿੰਦਰ ਸਿੰਘ ਬੱਤਰਾ, ਇੰਚਾਰਜ ਮੋਹਕਮ ਸਿੰਘ, ਰਸ਼ਪਾਲ ਸਿੰਘ ਸਿਟੀ ਕੇਬਲ, ਗੁਰਪ੍ਰੀਤ ਸਿੰਘ ਬੱਬਲੂ, ਗੁਰਵਿੰਦਰ ਸਿੰਘ, ਸੁਖਜਿੰਦਰ ਸਿੰਘ ਬੱਬਰ, ਮਨਮੋਹਨ ਸਿੰਘ, ਸੁਖਰਾਜ ਸਿੰਘ, ਜਸਵਿੰਦਰ ਸਿੰਘ, ਧਨਪ੍ਰੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਬੋਹੜ ਸਿੰਘ, ਸਿਮਰਨਦੀਪ ਸਿੰਘ, ਹਰਵੰਤ ਸਿੰਘ, ਪਰਮਿੰਦਰਦੀਪ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਸਿੰਘ ਰਾਣਾ, ਪਰਵਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਉਪਕਾਰ ਸਿੰਘ, ਹਰਸਿਮਰਨ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਹਰਭਜਨ ਸਿੰਘ, ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਹਰਦਿਆਲ ਸਿੰਘ, ਸਤਬੀਰ ਸਿੰਘ ਚੰਦੀ, ਨਵਜੀਤ ਸਿੰਘ ਰਾਜੂ, ਜਸਵੰਤ ਸਿੰਘ, ਦਵਿੰਦਰ ਸਿੰਘ ਦੇਵ, ਗੁਰਬਖ਼ਸ਼ ਸਿੰਘ ਕਾਲਾ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸੰਦੀਪ ਸਿੰਘ, ਹਰਦੇਵ ਸਿੰਘ, ਸੇਵਾ ਸਿੰਘ, ਹਰਪਾਲ ਸਿੰਘ, ਆਗਿਆਪਾਲ ਸਿੰਘ, ਪ੍ਰੀਤ ਇੰਦਰ ਸਿੰਘ, ਜਸਮੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਨਰਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ, ਸ਼ਰਨਪਾਲ ਸਿੰਘ, ਅਮਰੀਕ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਸੁਲਤਾਨਪੁਰ ਲੋਧੀ , (ਥਿੰਦ)- ਨਵੇਂ ਸਾਲ ਦੀ ਆਮਦ ਮੌਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਵੱਡੇ ਤੜਕੇ ਤੋਂ ਹੀ ਸੰਗਤਾਂ ਆਉਣ ਵਾਲੇ ਸਾਲ ਵਿਚ ਪਰਿਵਾਰਾਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕਰਨ ਵਾਸਤੇ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ। ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ ਰੇਖ ਹੇਠਾਂ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਗੁਰੂ ਕੇ ਲੰਗਰ ਦੇ ਪ੍ਰਬੰਧ ਕੀਤੇ ਗਏ। ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ, ਭਾਈ ਅਵਤਾਰ ਸਿੰਘ, ਭਾਈ ਦਿਲਬਾਗ ਸਿੰਘ ਗ੍ਰੰਥੀ, ਭਾਈ ਬਲਜਿੰਦਰ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ ਦਾ ਪਾਠ ਸਰਵਣ ਕਰਵਾਇਆ ਗਿਆ। ਗੁਰ ਇਤਿਹਾਸ ਦੀ ਕਥਾ ਹਜ਼ੂਰੀ ਕਥਾ ਵਾਚਕ ਗਿਆਨੀ ਕਰਨਜੀਤ ਸਿੰਘ ਆਹਲੀ ਨੇ ਸਰਵਣ ਕਰਵਾਈ। ਉਪਰੰਤ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਬੇਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਬੇਰ ਸਾਹਿਬ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ ਤੇ ਚੈਂਚਲ ਸਿੰਘ ਆਹਲੀ, ਮੀਤ ਮੈਨੇਜਰ ਗੁਰਜੀਤ ਸਿੰਘ, ਜਰਨੈਲ ਸਿੰਘ ਅਕਾਉਟੈਂਟ, ਪਵਨਦੀਪ ਸਿੰਘ ਰਿਕਾਰਡ ਕੀਪਰ, ਸੁਖਜਿੰਦਰ ਸਿੰਘ ਭਗਤਪੁਰ ਸੀਨੀਅਰ ਕਲਰਕ, ਖ਼ਜ਼ਾਨਚੀ ਸੁਖਵਿੰਦਰ ਸਿੰਘ ਤੇ ਜਸਵਿੰਦਰ ਸਿੰਘ, ਸਲਵੰਤ ਸਿੰਘ ਸਟੋਰ ਕੀਪਰ, ਅਮਨਪ੍ਰੀਤ ਸਿੰਘ ਬੂਲੇ, ਇੰਦਰਜੀਤ ਸਿੰਘ ਬਿਜਲੀ ਵਿਭਾਗ ਸਟੋਰ ਕੀਪਰ, ਦਿਲਬਾਗ ਸਿੰਘ ਇੰਚਾਰਜ, ਦਲਜੀਤ ਸਿੰਘ ਕਲਰਕ, ਸਰਵਣ ਸਿੰਘ ਚੱਕਾ, ਨਵਜੋਤ ਸਿੰਘ, ਉਂਕਾਰ ਸਿੰਘ ਲੰਗਰ ਇੰਚਾਰਜ, ਹਜ਼ੂਰ ਸਿੰਘ ਕਾਲਰੂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੀ ਜਨਰਲ ਮੀਟਿੰਗ 'ਚ ਨਵੇਂ ਸਾਲ ਦੇ ਪ੍ਰੋਜੈਕਟਾਂ ਬਾਰੇ ਚਰਚਾ ਅਗਲੀ ਖ਼ਬਰ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਪੁੱਡਾ ਪ੍ਰਵਾਨਿਤ ਕਾਲੋਨੀ ਸਾਊਥ ਸਿਟੀ ਦੇ ਵਾਸੀ <br/>
Ad Position 24