ਕਪੂਰਥਲਾ, 1 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ ਤੇ ਇਸਤਰੀ ਅਕਾਲੀ ਦਲ ਦੀ ਸਾਬਕਾ ਸੂਬਾਈ ਆਗੂ ਦਲਜੀਤ ਕੌਰ ਵਾਲੀਆ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਨਵੇਂ ਸਾਲ ਦੀ ਆਮਦ 'ਤੇ ਸਰਕੁਲਰ ਰੋਡ 'ਤੇ ਲੰਗਰ ਲਗਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸੂਬਾਈ ਆਗੂ ਦਵਿੰਦਰਬੀਰ ਸਿੰਘ ਚਾਹਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਨਵੀਰ ਸਿੰਘ ਵਡਾਲਾ ਤੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਬੰਟੀ ਵਾਲੀਆ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੱਤੀ ਤੇ ਬਾਅਦ ਵਿਚ ਇਨ੍ਹਾਂ ਸ਼ਖ਼ਸੀਅਤਾਂ ਨੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ | ਇਸ ਮੌਕੇ ਸਟੇਟ ਗੁਰਦੁਆਰਾ ਸਾਹਿਬ ਦੇ ਮੈਨੇਜਰ ਮੋਹਕਮ ਸਿੰਘ, ਮੈਣਵਾਂ ਦੇ ਸਰਪੰਚ ਗੁਰਦੇਵ ਸਿੰਘ, ਤਹਿਸੀਲਦਾਰ ਗੁਲਜਾਰ ਸਿੰਘ, ਅਕਾਲੀ ਆਗੂ ਸੁਰਿੰਦਰ ਸਿੰਘ ਢੋਟ, ਹਿੰਮਤ ਸਿੰਘ ਢੋਟ, ਬਿੱਲੂ ਵਾਲੀਆ, ਸਰਪ੍ਰੀਤ ਸਿੰਘ ਵਾਲੀਆ, ਸਨਪ੍ਰੀਤ ਸਿੰਘ ਵਾਲੀਆ, ਬੀਬੀ ਰਣਜੀਤ ਕੌਰ, ਲੰਡਨ ਹੋਟਲ ਦੇ ਮੈਨੇਜਰ ਸਤੀਸ਼ ਭੰਡਾਰੀ, ਕੁਲਜੀਤ ਸਿੰਘ ਵਾਲੀਆ, ਗਗਨਦੀਪ ਸਿੰਘ ਵਾਲੀਆ, ਪੰਚ ਕਮਲਜੀਤ ਕੌਰ, ਅਰਵਿੰਦ ਕਾਹਲੋਂ, ਬਲਵੀਰ ਸਿੰਘ, ਅਮਰਜੀਤ ਸਿੰਘ ਥਿੰਦ, ਆਕਾਸ਼ਦੀਪ ਸਿੰਘ ਵਾਲੀਆ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |