ਕਪੂਰਥਲਾ, 1 ਜਨਵਰੀ (ਵਿ.ਪ੍ਰ.)- ਨਵੇਂ ਸਾਲ ਦੀ ਖ਼ੁਸ਼ੀ 'ਚ ਸਥਾਨਕ ਮੁਹੱਲਾ ਕੇਸਰੀਬਾਗ ਵਿਚ ਸੰਗਤਾਂ ਨੇ ਧਾਰਮਿਕ ਸਮਾਗਮ ਕਰਵਾਇਆ ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ, ਜਪੁਜੀ ਸਾਹਿਬ ਤੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ ਤੇ ਅਰਦਾਸ ਉਪਰੰਤ ਲੰਗਰ ਅਤੁੱਟ ਵਰਤਾਇਆ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਨੇ ਹਾਜ਼ਰ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ | ਇਸ ਮੌਕੇ ਰਾਜ ਕੁਮਾਰ ਬੀ.ਐਲ.ਓ., ਜਸਪਾਲ ਨਾਹਰ, ਬੀਬੀ ਬਲਵੀਰ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਨੀਲਮ, ਬੀਬੀ ਮਨਜੀਤ ਕੌਰ, ਬੀਬੀ ਜੱਸ, ਬੀਬੀ ਪਿੰਟੀ, ਬੀਬੀ ਕਵਿਤਾ ਰਾਣੀ, ਕਮਲੇਸ਼ ਰਾਣੀ ਆਦਿ ਹਾਜ਼ਰ ਸਨ |