ਸੁਲਤਾਨਪੁਰ ਲੋਧੀ, 1 ਜਨਵਰੀ (ਥਿੰਦ)- ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਨਵੇਂ ਸਾਲ ਵਿੱਚ ਸੂਬੇ ਦੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਲਹਿਰ ਖੜ੍ਹੀ ਕਰਨ ਲਈ ਸੈਮੀਨਾਰ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਹੈ | ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਐਂਟੀ ਡਰੱਗ ਕਲੱਬ ਦੀ ਹੋਈ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਕਲੱਬ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਰੁੱਧ ਸੁਚੇਤ ਕਰਨ ਲਈ ਪਿੰਡਾਂ ਅਤੇ ਸਕੂਲਾਂ ਵਿੱਚ ਲਗਾਤਾਰ ਸੈਮੀਨਾਰ ਕਰਵਾਏ ਜਾਣਗੇ | ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ਼ ਵੀ ਮੁਲਾਕਾਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗਾ | ਉਨ੍ਹਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਕਪੂਰਥਲਾ, ਜਗਦੀਪ ਸਿੰਘ, ਨਵਪ੍ਰੀਤ ਸਿੰਘ ਆਦਿ ਹਾਜ਼ਰ ਸਨ |