25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਲੁਟੇਰਿਆਂ ਨੇ ਕੁੱਟਮਾਰ ਕਰਕੇ ਇਕ ਨੌਜਵਾਨ ਪਾਸੋਂ ਮੋਬਾਈਲ ਤੇ ਨਗਦੀ ਲੁੱਟੀ

Ad Position 21
No active advertisement
ਅਜੀਤ ਡੈਸਕ 02-01-2026
ਕਪੂਰਥਲਾ, 1 ਜਨਵਰੀ (ਅਮਨਜੋਤ ਸਿੰਘ ਵਾਲੀਆ)- ਤਲਵੰਡੀ ਰੋਡ 'ਤੇ ਏ.ਜੀ. ਸ਼ੈਲਰ ਦੇ ਨਜ਼ਦੀਕ ਕੰਮ 'ਤੇ ਜਾ ਰਹੇ ਇਕ ਵਿਅਕਤੀ ਨੂੰ ਕੁੱਝ ਅਣਪਛਾਤੇ ਲੁਟੇਰਿਆਂ ਨੇ ਕੁੱਟਮਾਰ ਕਰਕੇ ਉਸ ਪਾਸੋਂ ਮੋਬਾਈਲ ਫ਼ੋਨ ਅਤੇ ਨਗਦੀ ਖੋਹ ਲਈ | ਸਿਵਲ ਹਸਪਤਾਲ ਵਿਖੇ ਤਾਇਨਾਤ ਮੋਹਿਤ ਪੁੱਤਰ ਮਹੇਸ਼ ਵਾਸੀ ਤਲਵੰਡੀ ਮਹਿੰਮਾ ਨੇ ਦੱਸਿਆ ਕਿ ਉਹ ਏ.ਜੀ. ਫੈਡ ਸ਼ੈਲਰ ਵਿਚ ਕੰਮ ਕਰਦਾ ਹੈ ਤੇ ਰਾਤ ਦੀ ਡਿਊਟੀ ਲਈ ਜਾ ਰਿਹਾ ਸੀ, ਰਸਤੇ ਵਿਚ ਅਣਪਛਾਤੇ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਪਾਸੋਂ ਮੋਬਾਈਲ ਫ਼ੋਨ ਅਤੇ ਨਗਦੀ ਖੋਹ ਲਈ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬਾਲ ਕਵੀ ਦਰਬਾਰ ਤੇ ਕਵਿਤਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਤੇ ਕਾਲਜੀਏਟ ਸਕੂਲ ਦੇ ਐੱਨ. ਐੱਸ. ਐੱਸ. ਯੂਨਿਟ ਨੇ ਲਗਾਇਆ 7 ਰੋਜ਼ਾ ਕੈਂਪ
Ad Position 24