ਕਪੂਰਥਲਾ/ਤਲਵੰਡੀ ਚੌਧਰੀਆਂ, 1 ਜਨਵਰੀ (ਅਮਰਜੀਤ ਕੋਮਲ, ਪਰਸਨ ਲਾਲ ਭੋਲਾ, ਜਗਮੋਹਨ ਸਿੰਘ ਥਿੰਦ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਤੇ ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੇ ਸਾਬਕਾ ਮੈਂਬਰ ਤੇ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੇ ਫਾਊਾਡਰ ਪ੍ਰਧਾਨ ਪ੍ਰੋ. ਚਰਨ ਸਿੰਘ ਜੋ ਸੰਖੇਪ ਬਿਮਾਰੀ ਪਿੱਛੋਂ ਬੀਤੀ 29 ਦਸੰਬਰ ਨੂੰ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ ਅੱਜ ਪਿੰਡ ਟਿੱਬਾ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਰਮਾਨਦੀਪ ਸਿੰਘ ਤੇ ਅਨੁਰਾਗ ਸਿੰਘ ਨੇ ਦਿਖਾਈ | ਅੰਤਿਮ ਸੰਸਕਾਰ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਦੂਰਦਰਸ਼ਨ ਦੇ ਸਾਬਕਾ ਡਿਪਟੀ ਡਾਇਰੈਕਟਰ ਹਰਜੀਤ ਸਿੰਘ, ਡਾ. ਰਘਬੀਰ ਕੌਰ ਜਲੰਧਰ, ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਹੰਮਦ ਰਫ਼ੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਿਨੇਸ਼ ਧੀਰ, ਉੱਘੇ ਰਾਈਸ ਮਿੱਲਰ ਰਕੇਸ਼ ਧੀਰ, ਸੀਨੀਅਰ ਅਕਾਲੀ ਆਗੂ ਇੰਜ. ਸਵਰਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਲੋਧੀਵਾਲ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸੂਬਾਈ ਆਗੂ ਦਵਿੰਦਰਬੀਰ ਸਿੰਘ ਚਾਹਲ, ਪੈਟਰੋਲੀਅਮ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਦੁਆਬਾ, ਡਾ. ਪਰਮਿੰਦਰ ਸਿੰਘ ਥਿੰਦ, ਡਾ. ਸਰਬਜੀਤ ਸਿੰਘ ਮਾਨ, ਪ੍ਰੋ. ਕੁਲਵੰਤ ਸਿੰਘ ਔਜਲਾ, ਡਾ. ਸਰਦੂਲ ਸਿੰਘ ਔਜਲਾ, ਡਾ. ਰਾਮ ਮੂਰਤੀ, ਪ੍ਰੋ. ਬਲਜੀਤ ਸਿੰਘ ਟਿੱਬਾ, ਡਾ. ਹਰਜੀਤ ਸਿੰਘ, ਡਾ. ਨਰਿੰਦਰ ਸਿੰਘ, ਡਾ. ਸਤਬੀਰ ਸਿੰਘ, ਡਾ. ਬਲਬੀਰ ਸਿੰਘ ਮੋਮੀ, ਡਾ. ਸਵਰਨ ਸਿੰਘ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਜਰਨੈਲ ਸਿੰਘ ਥਿੰਦ, ਕੇਹਰ ਸਿੰਘ, ਕੁਲਬੀਰ ਸਿੰਘ, ਗੁਰਮੇਲ ਸਿੰਘ, ਜਸਪਾਲ ਸਿੰਘ ਧੰਜੂ, ਵਿਕਰਮਜੀਤ ਸਿੰਘ ਚੰਦੀ, ਰਸ਼ਪਾਲ ਸਿੰਘ (ਸਾਰੇ ਐਡਵੋਕੇਟ), ਪਿਆਰਾ ਸਿੰਘ ਪ੍ਰਧਾਨ ਸਮਾਧ ਬਾਬਾ ਦਰਬਾਰਾ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸੁੱਚਾ ਸਿੰਘ ਮਿਰਜਾਪੁਰ, ਸੇਵਾ-ਮੁਕਤ ਐੱਸ.ਡੀ.ਓ. ਸੁਖਦੇਵ ਸਿੰਘ ਟਿੱਬਾ, ਸੇਵਾ-ਮੁਕਤ ਸੀਨੀਅਰ ਮੈਨੇਜਰ ਗੁਰਦੇਵ ਸਿੰਘ, ਬਲਵਿੰਦਰ ਸਿੰਘ ਥਿੰਦ ਪਾਵਰਕਾਮ, ਬਲਾਕ ਕਾਂਗਰਸ ਦੇ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਪਿ੍ੰਸੀਪਲ ਅਮਰੀਕ ਸਿੰਘ ਨੰਢਾ, ਸਟੇਟ ਐਵਾਰਡੀ ਰੌਸ਼ਨ ਖੈੜਾ, ਪਿ੍ੰਸੀਪਲ ਪ੍ਰੋਮਿਲਾ ਅਰੋੜਾ, ਪਿ੍ੰਸੀਪਲ ਮਧੂ ਗੋਸਵਾਮੀ, ਜਰਨੈਲ ਸਿੰਘ ਚੰਦੀ ਸ਼ਾਲਾਪੁਰ ਬੇਟ, ਮਾਸਟਰ ਜਸਬੀਰ ਸਿੰਘ, ਮਲਕੀਤ ਸਿੰਘ, ਗੁਰਮੇਲ ਸਿੰਘ, ਗੁਰਮੀਤ ਸਿੰਘ (ਤਿੰਨੇ ਆੜ੍ਹਤੀਏ), ਪ੍ਰੈੱਸ ਕਲੱਬ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਮਾਹਲ, ਸਰਵਣ ਸਿੰਘ ਚੰਦੀ ਨੈਸ਼ਨਲ ਐਵਾਰਡੀ, ਮਾਸਟਰ ਗੁਰਬਚਨ ਸਿੰਘ, ਸਾਬਕਾ ਸਰਪੰਚ ਸੂਰਤ ਸਿੰਘ, ਕਾਮਰੇਡ ਚਰਨ ਸਿੰਘ, ਕਾਮਰੇਡ ਮੁਕੰਦ ਸਿੰਘ, ਬੱਗਾ ਸਿੰਘ ਸਰਪੰਚ, ਨਿਰੰਜਨ ਸਿੰਘ ਅਮਰਕੋਟ, ਸਾਬਕਾ ਸਰਪੰਚ ਗੁਰਦੀਪ ਸਿੰਘ ਠੱਟਾ, ਅਮਰਜੀਤ ਸਿੰਘ ਥਿੰਦ, ਜੋਗਿੰਦਰ ਸਿੰਘ, ਹੈੱਡ ਮਾਸਟਰ ਨਿਰੰਜਨ ਸਿੰਘ, ਨੰਬਰਦਾਰ ਅਮਰੀਕ ਸਿੰਘ, ਉੱਘੇ ਗੀਤਕਾਰ ਭਜਨ ਸਿੰਘ ਟਿੱਬਾ, ਬਾਬਾ ਸੀਚੇਵਾਲ ਦੀ ਟੀਮ ਦੇ ਮੈਂਬਰ ਗੁਰਦੇਵ ਸਿੰਘ ਫ਼ੌਜੀ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ, ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਦੇ ਸਟਾਫ਼ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ | ਇਸ ਤੋਂ ਪਹਿਲਾਂ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ 'ਚ ਪ੍ਰੋ. ਚਰਨ ਸਿੰਘ ਦੇ ਅੰਤਿਮ ਦਰਸ਼ਨ ਕਰਵਾਏ ਗਏ | ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ ਤੇ ਉਨ੍ਹਾਂ ਦੇ ਸਾਥੀਆਂ ਨੇ ਪ੍ਰੋ. ਚਰਨ ਸਿੰਘ ਦੀ ਮਿ੍ਤਕ ਦੇਹ 'ਤੇ ਤਿਰੰਗਾ ਝੰਡਾ ਤੇ ਹੋਰ ਸੰਸਥਾਵਾਂ ਦੇ ਆਗੂਆਂ ਨੇ ਦੁਸ਼ਾਲੇ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ |