25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਿਧਾਨ ਸਭਾ ਨੇ ਸੋਧੀ ਹੋਈ ਮਗਨਰੇਗਾ ਰੱਦ ਕਰਕੇ ਗਰੀਬਾਂ ਲਈ ਹਾਅ ਦਾ ਨਾਅਰਾ ਮਾਰਿਆ: ਸੰਧਾ, ਬਿੱਟੂ, ਮੇਜਰ ਸਿੰਘ

Ad Position 21
No active advertisement
ਅਜੀਤ ਡੈਸਕ 02-01-2026
ਡਡਵਿੰਡੀ, 1 ਜਨਵਰੀ (ਦਿਲਬਾਗ ਸਿੰਘ ਝੰਡ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਬੁਲਾਏ ਗਏ ਇੱਕ ਦਿਨਾਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਗਈ ਸੋਧੀ ਹੋਈ ਨਵੀਂ ਮਗਨਰੇਗਾ ਯੋਜਨਾ ਨੂੰ ਰੱਦ ਕਰਕੇ ਗਰੀਬਾਂ ਤੇ ਦਲਿਤਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਹੈ | ਇਹ ਪ੍ਰਗਟਾਵਾ ਕਰਦਿਆਂ ਬਲਾਕ ਸੰਮਤੀ ਮੈਂਬਰ ਸਵਰਨ ਸਿੰਘ ਸੰਧਾ, ਚੇਅਰਮੈਨ ਗੁਰਚਰਨ ਸਿੰਘ ਬਿੱਟੂ ਅਤੇ ਸਰਪੰਚ ਮੇਜਰ ਸਿੰਘ ਜੈਨਪੁਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਇੱਕ ਪਾਸੇ ਤਾਂ ਕੁਝ ਚੋਣਵੇਂ ਸਨਅਤੀ ਘਰਾਣਿਆਂ ਨੂੰ ਹਜ਼ਾਰਾਂ ਕਰੋੜ ਦੀਆਂ ਰਿਆਇਤਾਂ ਦੇ ਰਹੀ ਹੈ ਅਤੇ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰ ਰਹੀ ਹੈ ਪਰ ਦੂਜੇ ਪਾਸੇ ਦਲਿਤਾਂ ਤੇ ਗਰੀਬਾਂ ਦੀ ਰੋਜ਼ੀ ਰੋਟੀ ਖੋਹ ਕੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਵਾਲੀ ਮਨਰੇਗਾ ਵਰਗੀਆਂ ਸਕੀਮਾਂ ਠੱਪ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਲਿਤਾਂ ਤੇ ਗਰੀਬਾਂ ਤੇ ਕੁਹਾੜਾ ਚਲਾਉਣਾ ਬੰਦ ਕਰੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਸੰਕੋਚਣ ਦੀ ਬਜਾਏ ਗਰੀਬ ਲੋਕਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ ਅਜਿਹੀਆਂ ਯੋਜਨਾਵਾਂ ਦਾ ਹੋਰ ਵਿਸਥਾਰ ਕਰਨ ਨੂੰ ਤਰਜੀਹ ਦੇਵੇ |

Ad Position 22
No active advertisement
ਪਿਛਲੀ ਖ਼ਬਰ ਗੱਡੀ ਦਰੱਖ਼ਤ ਨਾਲ ਵੱਜਣ ਕਾਰਨ ਫ਼ੌਜੀ ਦੀ ਮੌਤ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਡਾ. ਡੀ. ਪੀ. ਸਿੰਘ
Ad Position 24