26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਤਸਵੀਰ ਪਾਉਣ ਸੰਬੰਧੀ ਇਕ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-01-2026
ਕਪੂਰਥਲਾ, 1 ਜਨਵਰੀ (ਸਡਾਨਾ)- ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਦਵਿੰਦਰਪਾਲ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਹਰਦੇਵ ਸਿੰਘ ਵਾਸੀ ਢੁੱਡੀਆਂਵਾਲ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਹੈ ਜਿਸ ਵਿਚ ਉਹ ਹਥਿਆਰਾਂ ਦਾ ਪ੍ਰਦਰਸ਼ਨ ਕਰ ਰਿਹਾ ਹੈ ਜਦਕਿ ਇਸ ਸੰਬੰਧੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ | ਸਦਰ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ ਉਪਰੰਤ ਮਾਮਲੇ ਦੀ ਜਾਂਚ ਕਰਕੇ ਉਕਤ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਤੇ ਆਰ. ਟੀ. ਆਈ. ਕਾਰਕੁਨਾਂ ਖ਼ਿਲਾਫ਼ ਦਰਜ ਕੀਤੇ ਬਦਲਾਖੋਰੀ ਤਹਿਤ ਪਰਚਿਆਂ ਦੀ ਖਹਿਰਾ ਵਲੋਂ ਨਿੰਦਾ <br/> ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਇੱਕ ਕਾਬੂ
Ad Position 24