26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੇਵਲਾਂਵਾਲਾ ਤੋਂ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 02-01-2026
ਕਪੂਰਥਲਾ, 1 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23ਵਾਂ ਮਹਾਨ ਨਗਰ ਕੀਰਤਨ ਪਿੰਡ ਦੇਵਲਾਂਵਾਲਾ ਤੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਉਚੇਚੇ ਤੌਰ 'ਤੇ ਸ਼ਾਮਲ ਹੋਏ ਤੇ ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ | ਰਾਗੀ ਸਿੰਘਾਂ ਨੇ ਸ਼ਬਦ ਗਾਇਣ ਕੀਤੇ | ਨਗਰ ਕੀਰਤਨ 'ਚ ਜਸਬੀਰ ਸਿੰਘ, ਨਿਰਮਲ ਸਿੰਘ, ਜੋਗਿੰਦਰ ਸਿੰਘ, ਬਲਰਾਜ ਕੁਮਾਰ ਨੰਬਰਦਾਰ, ਪਿਆਰਾ ਸਿੰਘ, ਅਮਰੀਕ ਸਿੰਘ, ਸੁਰਜਨ ਸਿੰਘ, ਧਰਮ ਸਿੰਘ, ਕਰਨੈਲ ਸਿੰਘ ਤੇ ਸ਼ਮਸ਼ੇਰ ਸਿੰਘ ਤੋਂ ਇਲਾਵਾ ਵੱਡੀ ਵਿਚ ਸੰਗਤਾਂ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਨੇ ਦੱਸਿਆ ਕਿ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਚ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 4 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੈਣਗੇ, ਇਸ ਮੌਕੇ ਕੀਰਤਨ ਦਰਬਾਰ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਨਵੇਂ ਸਾਲ ਦੀ ਖ਼ੁਸ਼ੀ ਵਿਚ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਪੱਤਰਕਾਰਾਂ ਤੇ ਆਰ. ਟੀ. ਆਈ. ਕਾਰਕੁਨਾਂ ਖ਼ਿਲਾਫ਼ ਦਰਜ ਕੀਤੇ ਬਦਲਾਖੋਰੀ ਤਹਿਤ ਪਰਚਿਆਂ ਦੀ ਖਹਿਰਾ ਵਲੋਂ ਨਿੰਦਾ <br/>
Ad Position 24