ਕਪੂਰਥਲਾ, 2 ਜਨਵਰੀ (ਅਮਨਜੋਤ ਸਿੰਘ ਵਾਲੀਆ)- ਪਿੰਡ ਸੰਗੋਜਲਾ ਅੱਡੇ 'ਤੇ ਇਕ ਦੁਕਾਨਦਾਰ 'ਤੇ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖਲ ਕਰਵਾਇਆ | ਜ਼ੇਰੇ ਇਲਾਜ ਕੁਲਦੀਪ ਪੁੱਤਰ ਚਾਂਦੀ ਰਾਮ ਵਾਸੀ ਸੰਗੋਜਲਾ ਨੇ ਦੱਸਿਆ ਕਿ ਉਹ ਅੱਡੇ ਵਿਚ ਹੀ ਮੀਟ ਦੀ ਦੁਕਾਨ ਕਰਦਾ ਹੈ, ਅੱਜ ਦੇਰ ਸ਼ਾਮ ਜਦੋਂ ਉਹ ਕੰਮ ਕਰ ਰਿਹਾ ਸੀ ਤਾਂ ਇਕ ਦਰਜਨ ਤੋਂ ਵੱਧ ਅਣਪਛਾਤੇ ਵਿਅਕਤੀ ਆਏ 'ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |