19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ਼ੋ੍ਰਮਣੀ ਅਕਾਲੀ ਦਲ ਦੇ ਚੁਣੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਜਿੱਤ ਦੀ ਖ਼ੁਸ਼ੀ 'ਚ ਕਰਵਾਇਆ ਸ਼ੁਕਰਾਨਾ ਸਮਾਗਮ

Ad Position 21
No active advertisement
ਅਜੀਤ ਡੈਸਕ 03-01-2026
ਫਗਵਾੜਾ, 2 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਵਿਚ ਸ਼ਾਨਦਾਰ ਜਿੱਤ ਪ੍ਰਮਾਤਮਾ ਕਰਨ 'ਤੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਐਡਵੋਕੇਟ ਜਰਨੈਲ ਸਿੰਘ ਵਾਹਦ ਨੇ ਆਖਿਆ ਕਿ ਇਨ੍ਹਾਂ ਚੋਣਾਂ ਨੇ ਇਹ ਦੱਸ ਦਿੱਤਾ ਕਿ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ | ਉਨ੍ਹਾਂ ਨੇ ਆਖਿਆ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਹੀ ਇੱਕ ਇਹੋ ਜਿਹੀ ਪਾਰਟੀ ਹੈ ਜਿਸ ਨੇ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰ ਵਾਲੀਆ ਸਹੂਲਤਾਂ ਪ੍ਰਦਾਨ ਕਰਵਾ ਦਿੱਤੀਆਂ ਸੀ ਤੇ ਬਿਨਾਂ ਭੇਦਭਾਵ ਕੰਮ ਕੀਤੇ ਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਦਿੱਤੀਆਂ | ਉਨ੍ਹਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦਲ ਬਦਲੂਆਂ ਦੀ ਪਾਰਟੀ ਹੈ | ਦਲ ਬਦਲੂ ਕਾਂਗਰਸ ਦੇ ਰਾਜ ਵਿਚ ਵੀ ਮੋਹਰੀ ਹੁੰਦੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਦੇ ਰਾਜ ਵਿਚ ਵੀ ਮੋਹਰੀ ਹਨ | ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਨਾ ਰਾਣੀ, ਬਲਾਕ ਸੰਮਤੀ ਦੇ ਡੁਮੇਲੀ ਜ਼ੋਨ ਤੋਂ ਜਿੱਤੇ ਬਲਵੀਰ ਕੌਰ ਹਰਬੰਸਪੁਰ, ਰਾਣੀਪੁਰ ਜ਼ੋਨ ਤੋਂ ਜਿੱਤੇ ਜਸਵੀਰ ਸਿੰਘ ਬਜਾਜ, ਮਲਕਪੁਰ ਜ਼ੋਨ ਤੋਂ ਜਿੱਤੇ ਮਨਜੀਤ ਕੌਰ ਮਲਕਪੁਰ, ਨੰਗਲ ਮੱਝਾ ਜ਼ੋਨ ਤੋਂ ਜਿੱਤੇ ਰੀਨਾ ਅਤੇ ਪਾਸਟ ਤੋਂ ਆਜ਼ਾਦ ਉਮੀਦਵਾਰ ਸੁਰਿੰਦਰਪਾਲ ਸਿੰਘ ਨੇ ਆਖਿਆ ਪਿੰਡ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਇਸ ਮੌਕੇ ਹੋਰ ਵੀ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਆਪਣੇ ਸੁਝਾਅ ਵੀ ਦਿੱਤੇ | ਇਸ ਮੌਕੇ ਰਾਜਵੀਰ ਸਿੰਘ ਮਾਣਕ ਯੂ.ਕੇ., ਗੁਰਦੀਪ ਸਿੰਘ ਦੀਪੂ, ਜਥੇਦਾਰ ਸਰੂਪ ਸਿੰਘ ਖਲਵਾੜਾ, ਵਿੱਕੀ ਪਾਂਸ਼ਟਾ, ਸਤਵਿੰਦਰ ਸਿੰਘ ਘੁੰਮਣ, ਅਵਤਾਰ ਸਿੰਘ ਮੰਗੀ, ਗੁਰਦੀਪ ਸਿੰਘ ਖੇੜਾ, ਬਲਜਿੰਦਰ ਸਿੰਘ ਫ਼ਤਿਹਗੜ੍ਹ, ਦੀਪਾ ਬਘਾਣਾ, ਦੀਪਾ ਰਿਹਾਣਾ ਜੱਟਾ, ਪਰਮਿੰਦਰ ਸਿੰਘ ਲਾਡੀ, ਮੈਨੇਜਰ ਨਰਿੰਦਰ ਸਿੰਘ, ਜਸਵਿੰਦਰ ਸਿੰਘ ਘੁੰਮਣ, ਹਰਵਿੰਦਰ ਸਿੰਘ ਲਵਲੀ ਵਾਲੀਆ, ਬਲਜਿੰਦਰ ਸਿੰਘ ਠੇਕੇਦਾਰ, ਬਲਜੀਤ ਸਿੰਘ ਵਾਲੀਆ, ਪਿ੍ਤਪਾਲ ਸਿੰਘ ਮੰਗਾ, ਸੁਖਵਿੰਦਰ ਸਿੰਘ ਕੰਬੋਜ, ਸਰਬਜੀਤ ਕੌਰ ਕੌਂਸਲਰ, ਜਸਵਿੰਦਰ ਸਿੰਘ ਭਗਤਪੁਰਾ, ਬਲਵਿੰਦਰ ਰਾਮ, ਕੁਸ਼ੱਲਿਆ ਦੇਵੀ, ਬਹਾਦਰ ਸਿੰਘ ਸੰਗਤਪੁਰ, ਪਰਮਿੰਦਰ ਸਿੰਘ, ਹਰਪ੍ਰੀਤ ਕੌਰ, ਬਲਵੀਰ ਚੰਦ, ਹਰਵਿੰਦਰਪਾਲ ਸਿੰਘ, ਅੰਬੋ, ਪ੍ਰਭਜੋਤ ਕੌਰ, ਬਿੰਦਰ ਸਿੰਘ ਰਾਵਲਪਿੰਡੀ, ਸੁਖਦੇਵ ਸਿੰਘ ਸਾਹਨੀ, ਸੁਰਜੀਤ ਸਿੰਘ ਨਰੂੜ, ਜੁਝਾਰ ਸਿੰਘ, ਮੱਸਾ ਸਿੰਘ, ਸਤਪਾਲ ਸਿੰਘ ਕਿਸ਼ਨਪੁਰ, ਜਸਵਿੰਦਰ ਸਿੰਘ ਘੁੰਮਣ, ਜਸਵਿੰਦਰ ਸਿੰਘ ਡੁਮੇਲੀ, ਬਲਦੇਵ ਸਿੰਘ ਬਬੇਲੀ, ਅਜਾਇਬ ਸਿੰਘ, ਅੰਮਿ੍ਤਪਾਲ ਸਿੰਘ, ਲਖਵੀਰ ਸਿੰਘ ਮਲਕਪੁਰ, ਸੁਰਿੰਦਰਪਾਲ ਸਿੰਘ, ਰਜਿੰਦਰ ਸਿੰਘ ਨੰਗਲ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡਾਂ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਣਪਛਾਤੇ ਵਿਅਕਤੀਆਂ ਨੇ ਦੁਕਾਨਦਾਰ ਨੂੰ ਕੀਤਾ ਜ਼ਖਮੀ
Ad Position 24