19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-01-2026

ਸੁਲਤਾਨਪੁਰ ਲੋਧੀ, 2 ਜਨਵਰੀ (ਨਰੇਸ਼ ਹੈਪੀ)- ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸਿੰਘ ਸਭਾ, ਮੁਹੱਲਾ ਸਿੱਖਾਂ ਸੁਲਤਾਨਪੁਰ ਲੋਧੀ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੱਖਾਂ ਤੋਂ ਆਰੰਭ ਹੋ ਕੇ ਪੁਰਾਣੀ ਦਾਣਾ ਮੰਡੀ, ਰੇਲਵੇ ਰੋਡ, ਚੌਕ ਚੇਲਿਆਂ, ਸਦਰ ਬਾਜ਼ਾਰ, ਥਾਣਾ ਚੌਂਕ, ਹੱਟ ਸਾਹਿਬ, ਗੁਰਦੁਆਰਾ ਬੇਬੇ ਨਾਨਕੀ ਚੌਕ ਤੋਂ ਹੁੰਦਾ ਹੋਇਆ ਵਾਪਸ ਮੁਹੱਲਾ ਸਿੱਖਾਂ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦੇ ਮਾਰਗ ਵਿਚ ਵੱਖ-ਵੱਖ ਸਥਾਨਾਂ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਆਰੰਭ ਕਰਨ ਮੌਕੇ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੱਖਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮਿੰਦਰ ਪਾਲ ਸਿੰਘ ਕੰਡਾ, ਸਰਪ੍ਰਸਤ ਸਾਬਕਾ ਕੌਂਸਲਰ ਗੁਰਨਾਮ ਸਿੰਘ ਆਦਿ ਨੇ ਪੰਜ ਪਿਆਰਿਆਂ ਤੇ ਨਗਰ ਕੀਰਤਨ ਵਿਚ ਸ਼ਾਮਲ ਵੱਖ-ਵੱਖ ਹਸਤੀਆਂ ਦਾ ਸਨਮਾਨ ਕੀਤਾ | ਨਗਰ ਕੀਰਤਨ ਮੌਕੇ ਮੀਰੀ ਪੀਰੀ ਗਤਕਾ ਪਾਰਟੀ ਵੱਲੋਂ ਗਤਕੇ ਦੇ ਜੌਹਰ ਵਿਖਾ ਕੇ ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਗਿਆ | ਜਲੰਧਰ ਤੋਂ ਆਏ ਪ੍ਰਸਿੱਧ ਧਾਰਮਿਕ ਬੈਂਡ ਵੱਲੋਂ ਧਾਰਮਿਕ ਧੁੰਨਾ ਬਿਖੇਰਦੇ ਹੋਏ ਸਾਰਾ ਵਾਤਾਵਰਨ ਹੀ ਅੰਮਿ੍ਤਮਈ ਕਰ ਦਿੱਤਾ ਗਿਆ | ਪਾਵਨ ਪਾਲਕੀ ਦੇ ਪਿੱਛੇ ਭਾਈ ਸਰਬਜੀਤ ਸਿੰਘ ਬੱਬੂ ਦੇ ਜਥੇ ਤੇ ਹੋਰ ਗੁਰੂ ਸੰਗਤਾਂ ਸ਼ਬਦਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰ ਰਹੀਆਂ ਸਨ | ਨਗਰ ਕੀਰਤਨ ਵਿਚ ਬਾਬਾ ਜਸਪਾਲ ਸਿੰਘ ਨੀਲਾ, ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਦੇ ਮੀਤ ਪ੍ਰਧਾਨ ਗੁਰਦਿਆਲ ਸਿੰਘ ਯੂ.ਕੇ., ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੂ, ਕੌਂਸਲਰ ਤੇਜਵੰਤ ਸਿੰਘ ਚੇਅਰਮੈਨ, ਕੌਂਸਲਰ ਸੰਤਪ੍ਰੀਤ ਸਿੰਘ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਕੌਂਸਲਰ ਪਵਨ ਕਨੌਜੀਆ, ਰਘਬੀਰ ਸਿੰਘ ਪ੍ਰਧਾਨ, ਡਾ. ਗੁਰਦੇਵ ਸਿੰਘ, ਰਾਕੇਸ਼ ਨੀਟੂ, ਪ੍ਰਧਾਨ ਸ਼ਿਵ ਮੰਦਰ ਚੌੜਾ ਖੂਹ, ਭਾਜਪਾ ਦੇ ਮੰਡਲ ਪ੍ਰਧਾਨ ਰਾਕੇਸ਼ ਪੁਰੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਜਗਪਾਲ ਸਿੰਘ ਚੀਮਾ ਸਾਬਕਾ ਪ੍ਰਧਾਨ, ਬਲਜਿੰਦਰ ਸਿੰਘ ਨੰਢਾ, ਚਰਨਜੀਤ ਸਿੰਘ ਰੱਖੜਾ, ਧਰਮਰਾਜ ਸਿੰਘ, ਹਰਜੀਤ ਸਿੰਘ, ਮਨਜਿੰਦਰ ਸਿੰਘ, ਹਰਦੀਪ ਸਿੰਘ ਬਾਊ, ਭੁਪਿੰਦਰ ਸਿੰਘ ਬੇਬੀ, ਦਲਬੀਰ ਸਿੰਘ, ਜਸਪ੍ਰੀਤ ਸਿੰਘ, ਅਰਵਿੰਦਰ ਸਿੰਘ, ਅਵਤਾਰ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ, ਸਰੂਪ ਸਿੰਘ, ਰਮਨ ਸਲਪੋਨਾ, ਤੇਜਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਦੀਪ ਸਿੰਘ ਖੁਰਾਣਾ, ਜਸਵਿੰਦਰ ਸਿੰਘ, ਸਤਪਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
<br/>

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਚੁਣੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਜਿੱਤ ਦੀ ਖ਼ੁਸ਼ੀ 'ਚ ਕਰਵਾਇਆ ਸ਼ੁਕਰਾਨ...
Ad Position 24