19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਫਗਵਾੜਾ ਵਿਖੇ ਅੱਜ ਸਜਾਇਆ ਜਾਵੇਗਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 03-01-2026
ਫਗਵਾੜਾ, 2 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ 3 ਜਨਵਰੀ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਬੀਰ ਸਿੰਘ ਵਾਲੀਆ ਉਰਫ਼ ਸਾਬੀ ਨੇ ਦੱਸਿਆ ਕਿ ਨਗਰ ਕੀਰਤਨ ਸੰਬੰਧੀ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਬੇਨਤੀਆਂ ਕੀਤੀਆਂ ਗਈਆਂ ਹਨ ਕਿ ਉਹ ਉਸ ਦਿਨ ਬਾਜ਼ਾਰ ਦੀ ਸਾਫ਼ ਸਫ਼ਾਈ ਦਾ ਵਿਸ਼ੇਸ਼ ਖ਼ਿਆਲ ਰੱਖਣ ਤੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਉਣ ਲਈ ਫੁੱਲਾਂ ਦੀ ਵਰਖਾ ਜ਼ਰੂਰ ਕੀਤੀ ਜਾਵੇ ਤੇ ਸਮੂਹ ਦੁਕਾਨਦਾਰ ਨਗਰ ਕੀਰਤਨ ਵਿਚ ਆਪਣਾ ਪੂਰਨ ਸਹਿਯੋਗ ਦੇਣ | ਉਨ੍ਹਾਂ ਨੇ ਦੱਸਿਆ ਕਿ ਇਹ ਨਗਰ ਕੀਰਤਨ 3 ਜਨਵਰੀ ਨੂੰ ਦੁਪਹਿਰ 12:30 ਵਜੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਲਾਈਟਾਂ ਵਾਲਾ ਚੌਕ, ਸੈਂਟਰਲ ਟਾਊਨ, ਗੁੜ ਮੰਡੀ, ਗਾਂਧੀ ਚੌਕ, ਬਾਂਸਾਂ ਵਾਲਾ ਬਾਜ਼ਾਰ, ਗਊਸ਼ਾਲਾ ਰੋਡ, ਨਾਈਆਂ ਵਾਲਾ ਚੌਕ, ਛੱਤੀ ਖੂਹੀ ਚੌਕ, ਗੁਰਦੁਆਰਾ ਅਕਾਲੀਆਂ, ਗੋਲ ਚੌਕ, ਖੇੜਾ ਰੋਡ, ਗੁਰੂ ਨਾਨਕਪੁਰਾ, ਮਾਡਲ ਟਾਊਨ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ 14ਵੀਂ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ 'ਚੋਂ ਪੰਜਾਬ ਦੀ ਟੀਮ ਬਾਹਰ ਹੋਣ ਕਿਨਾਰੇ ਅਗਲੀ ਖ਼ਬਰ ਪਿੰਡ ਚੱਕੋਕੀ ਦੇ ਇਕ ਘਰ 'ਚ ਚੋਰੀ ਦੀ ਕੋਸ਼ਿਸ਼ <br/>
Ad Position 24