20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਉਰਦੂ ਆਮੋਜ਼ ਸਿਖਲਾਈ ਕੋਰਸ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਦਾਖਲਾ ਸ਼ੁਰੂ- ਜਸਪ੍ਰੀਤ ਕੌਰ <br/>

Ad Position 21
No active advertisement
ਅਜੀਤ ਡੈਸਕ 03-01-2026
ਕਪੂਰਥਲਾ, 2 ਜਨਵਰੀ (ਵਿ.ਪ੍ਰ.)- ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵਿਚ ਉਰਦੂ ਆਮੋਜ਼ ਸਿਖਲਾਈ ਕੋਰਸ ਸੈਸ਼ਨ ਜਨਵਰੀ ਤੋਂ ਜੂਨ ਲਈ ਦਾਖਲਾ ਸ਼ੁਰੂ ਹੋ ਚੁੱਕਾ ਹੈ ਤੇ 6 ਮਹੀਨੇ ਦੇ ਇਸ ਕੋਰਸ ਲਈ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਕਪੂਰਥਲਾ ਵਿਚ ਸ਼ਾਮ 5 ਵਜੇ ਤੋਂ ਲੈ ਕੇ 6 ਵਜੇ ਤੱਕ ਉਰਦੂ ਆਮੋਜ਼ ਦੀਆਂ ਕਲਾਸਾਂ ਲੱਗਣਗੀਆਂ | ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਇਸ ਕੋਰਸ ਵਿਚ ਦਾਖ਼ਲੇ ਲਈ ਇਕ ਵਾਰ ਫ਼ੀਸ 500 ਰੁਪਏ ਦੇਣ ਯੋਗ ਹੈ ਤੇ ਇਹ ਕੋਰਸ ਪੰਜਾਬੀ ਮਾਧਿਅਮ 'ਚ ਸਿਖਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਤੋਂ ਇਲਾਵਾ ਸਰਕਾਰੀ ਕਰਮਚਾਰੀ, ਸੇਵਾ-ਮੁਕਤ ਕਰਮਚਾਰੀਆਂ ਤੋਂ ਇਲਾਵਾ ਕੋਈ ਵੀ ਵਿਅਕਤੀ ਇਸ ਸਿਖਲਾਈ ਕੋਰਸ ਵਿਚ ਦਾਖਲ ਹੋ ਸਕਦਾ ਹੈ ਤੇ ਇਸ ਸੰਬੰਧੀ ਦਾਖਲਾ ਫਾਰਮ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਕਪੂਰਥਲਾ ਜਾਂ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਦੇ ਕਮਰਾ ਨੰਬਰ 404 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਲੈਣ ਲਈ ਦਫ਼ਤਰ ਦੇ ਮੁਲਾਜ਼ਮ ਮੁਨੀਸ਼ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸੰਦੀਪ ਕੁਮਾਰ ਤੇ ਲੱਖਾ ਲਹੌਰੀਆ ਯੂਥ ਬਲਾਕ ਦੇ ਕੋਆਰਡੀਨੇਟਰ ਨਿਯੁਕਤ <br/> ਅਗਲੀ ਖ਼ਬਰ ਚਾਰ ਮਹੀਨਿਆਂ ਤੋਂ ਡਰਾਈਵਿੰਗ ਲਾਇਸੰਸ ਤੇ ਆਰ. ਸੀ. ਨਾ ਮਿਲਣ ਕਾਰਨ ਲੋਕ ਹੋ ਰਹੇ ਖੱਜਲ ਖ਼ੁਆਰ
Ad Position 24