20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸੰਦੀਪ ਕੁਮਾਰ ਤੇ ਲੱਖਾ ਲਹੌਰੀਆ ਯੂਥ ਬਲਾਕ ਦੇ ਕੋਆਰਡੀਨੇਟਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 03-01-2026
ਨਡਾਲਾ, 2 ਜਨਵਰੀ (ਰਘਬਿੰਦਰ ਸਿੰਘ)- ਆਪ ਵੱਲੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਲਈ ਯੂਥ ਬਲਾਕ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ | ਇਸ ਸੰਬੰਧੀ ਵਿਧਾਨ ਸਭਾ ਹਲਕਾ ਭੁਲੱਥ ਦੇ ਨੌਜਵਾਨ ਆਗੂ ਸੰਦੀਪ ਕੁਮਾਰ ਪੰਜਾਬ ਲੈਬ ਅਤੇ ਲਖਵਿੰਦਰ ਲੱਖਾ ਲਹੌਰੀਆ ਨੂੰ ਵੀ 'ਆਪ' ਹਾਈਕਮਾਂਡ ਵਲੋਂ ਹਲਕਾ ਭੁਲੱਥ 'ਚ ਯੂਥ ਬਲਾਕ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਸੰਦੀਪ ਕੁਮਾਰ ਤੇ ਲੱਖਾ ਲਹੌਰੀਆ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਲਾਮਬੰਦੀ ਲਈ ਇਹ ਮਹੱਤਵਪੂਰਨ ਡਿਊਟੀ ਸੌਂਪੀ ਗਈ ਹੈ | ਉਨ੍ਹਾਂ ਦੱਸਿਆ ਕਿ ਜਲਦੀ ਹੀ ਹਲਕੇ ਨਾਲ ਸਬੰਧਿਤ ਯੂਥ ਵਰਕਰਾਂ ਨਾਲ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤਾਂ ਜੋ ਹਾਈਕਮਾਂਡ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਨਾਲ-ਨਾਲ ਹਲਕਾ ਇੰਚਾਰਜ ਭੁਲੱਥ ਹਰਸਿਮਰਨ ਸਿੰਘ ਘੁੰਮਣ ਅਤੇ ਹਲਕਾ ਯੂਥ ਪ੍ਰਧਾਨ ਸੁਰਜੀਤ ਸਿੰਘ ਗੋਰਾ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇੰਡੋ ਅਮੈਰੀਕਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਸਾਲਾਨਾ ਸਮੂਹਿਕ ਵਿਆਹ ਪ੍ਰੋਗਰਾਮ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਉਰਦੂ ਆਮੋਜ਼ ਸਿਖਲਾਈ ਕੋਰਸ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਦਾਖਲਾ ਸ਼ੁਰੂ- ਜਸਪ੍ਰੀਤ ਕੌਰ <br/>
Ad Position 24