20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਇੰਡੋ ਅਮੈਰੀਕਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਸਾਲਾਨਾ ਸਮੂਹਿਕ ਵਿਆਹ ਪ੍ਰੋਗਰਾਮ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-01-2026
ਭੁਲੱਥ, 2 ਜਨਵਰੀ (ਮਨਜੀਤ ਸਿੰਘ ਰਤਨ)- ਇੰਡੋ ਅਮੈਰੀਕਨ ਸੋਸ਼ਲ ਵੈੱਲਫੇਅਰ ਸੋਸਾਇਟੀ ਦੀ ਸਾਲਾਨਾ ਸਮੂਹਿਕ ਵਿਆਹਾਂ ਸੰਬੰਧੀ ਇੱਕ ਅਹਿਮ ਮੀਟਿੰਗ ਸੁਸਾਇਟੀ ਦੇ ਸੀਨੀਅਰ ਮੈਂਬਰ ਵਿਪਨ ਕੁਮਾਰ ਸਰਪੰਚ ਦੀ ਅਗਵਾਈ ਹੇਠ ਹੋਈ | ਮਾਸਟਰ ਕਮਲਜੀਤ ਮੰਨਣ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਮਿਤੀ 28 ਫਰਵਰੀ ਨੂੰ ਪੱਕੀ ਦਾਣਾ ਮੰਡੀ ਭੁਲੱਥ ਵਿਖੇ ਕਰਵਾਏ ਜਾਣਗੇ ਜਿਸ ਵਿਚ ਬਰਾਤਾਂ ਦੀ ਪੂਰੀ ਆਓ ਭਗਤ ਤੋਂ ਇਲਾਵਾ ਲੜਕੀਆਂ ਨੂੰ ਘਰੇਲੂ ਵਰਤੋਂ ਦਾ ਸਾਮਾਨ ਤੋਹਫ਼ੇ ਵਜੋਂ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਅਮਰੀਕਾ ਤੋਂ ਸੁਸਾਇਟੀ ਦੇ ਮੈਂਬਰ ਹਿੰਮਤ ਸਿੰਘ ਪ੍ਰਧਾਨ, ਅਸ਼ੋਕ ਕੁਮਾਰ ਸ਼ਰਮਾ ਚੀਫ਼ ਪੈਟਰਨ, ਰਘਬੀਰ ਸਿੰਘ ਮੁੱਖ ਸਲਾਹਕਾਰ, ਗੁਰਮੀਤ ਸਿੰਘ ਉਪ ਪ੍ਰਧਾਨ, ਸੁਰਿੰਦਰ ਸਿੰਘ ਗਿਲਜੀਆ ਉਪ ਪ੍ਰਧਾਨ, ਸਤਨਾਮ ਸਿੰਘ ਭਲਵਾਨ ਸੀਨੀਅਰ ਉਪ ਪ੍ਰਧਾਨ ਤੇ ਹੋਰ ਸੀਨੀਅਰ ਮੈਂਬਰ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸ ਮੌਕੇ ਸਾਰੇ ਮੈਂਬਰਾਂ ਨੇ ਆਪੋ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਆਪਣਾ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਗੁਰਮੀਤ ਸਿੰਘ ਥਾਪਰ, ਪ੍ਰਧਾਨ ਰਸ਼ਪਾਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ, ਵਿਪਨ ਕੁਮਾਰ ਯੂ.ਐਸ.ਏ., ਮਾਸਟਰ ਕਮਲਜੀਤ ਮੰਨਣ, ਸਰਪੰਚ ਮੋਹਨ ਸਿੰਘ ਡਾਲਾ, ਸਰਪੰਚ ਸੁਰਿੰਦਰ ਸਿੰਘ ਸ਼ੇਰਗਿੱਲ, ਜੋਗਿੰਦਰ ਪਾਲ ਅਰੋੜਾ, ਸਰਪੰਚ ਬਲਵਿੰਦਰ ਬਜਾਜ, ਇੰਸਪੈਕਟਰ ਜਨਕ ਰਾਜ, ਚੇਅਰਮੈਨ ਬਲਵਿੰਦਰ ਸਿੰਘ ਚੀਮਾ, ਰਜਿੰਦਰ ਸ਼ਰਮਾ, ਅਸ਼ੋਕ ਕੁਮਾਰ ਬੋਪਾਰਾਏ, ਸੋਹਨ ਲਾਲ ਹੈੱਡ ਮਾਸਟਰ, ਵਿੱਕੀ ਬਹਿਲ, ਸੁਰਿੰਦਰ ਸਿੰਘ ਖੱਸਣ, ਸਾਬੀ ਅੱਲੜ, ਗੋਲਡੀ ਪੰਡਿਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ 'ਤੇ ਕੇਸ ਦਰਜ ਅਗਲੀ ਖ਼ਬਰ ਸੰਦੀਪ ਕੁਮਾਰ ਤੇ ਲੱਖਾ ਲਹੌਰੀਆ ਯੂਥ ਬਲਾਕ ਦੇ ਕੋਆਰਡੀਨੇਟਰ ਨਿਯੁਕਤ <br/>
Ad Position 24