20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪ੍ਰਵਾਸੀ ਲੇਖਕ ਬਿੰਦਰ ਕੋਲੀਆਂਵਾਲ ਦਾ ਨਾਵਲ 'ਸੁੰਨੇ ਰਹਿ ਗਏ ਆਲ੍ਹਣੇ' ਲੋਕ ਅਰਪਣ ਕਰਨ ਸੰਬੰਧੀ ਸਮਾਗਮ 4 ਨੂੰ <br/>

Ad Position 21
No active advertisement
ਅਜੀਤ ਡੈਸਕ 03-01-2026
ਕਪੂਰਥਲਾ, 2 ਜਨਵਰੀ (ਵਿ.ਪ੍ਰ.)- ਸਿਰਜਣਾ ਕੇਂਦਰ ਕਪੂਰਥਲਾ ਵਲੋਂ ਪ੍ਰਵਾਸੀ ਲੇਖਕ ਬਿੰਦਰ ਕੋਲੀਆਂਵਾਲ ਦੇ ਨਵੇਂ ਨਾਵਲ 'ਸੁੰਨੇ ਰਹਿ ਗਏ ਆਲ੍ਹਣੇ' ਲੋਕ ਅਰਪਣ ਕਰਨ ਸਬੰਧੀ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਕਪੂਰਥਲਾ ਵਿਚ 4 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸਿਰਜਣਾ ਕੇਂਦਰ ਦੇ ਪ੍ਰਧਾਨ ਤੇ ਉੱਘੇ ਸ਼ਾਇਰ ਕੰਵਰ ਇਕਬਾਲ ਸਿੰਘ ਤੇ ਜਨਰਲ ਸਕੱਤਰ ਸ਼ਹਿਬਾਜ ਖ਼ਾਨ ਨੇ ਦੱਸਿਆ ਕਿ ਬਿੰਦਰ ਕੋਲੀਆਂਵਾਲ ਇਸ ਤੋਂ ਪਹਿਲਾਂ ਵੱਖ-ਵੱਖ ਵਿਸ਼ਿਆਂ 'ਤੇ ਦਰਜਨ ਦੇ ਕਰੀਬ ਪੁਸਤਕਾਂ ਲਿਖ ਕੇ ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਡਾ. ਪਰਮਜੀਤ ਸਿੰਘ ਮਾਨਸਾ ਮੁੱਖ ਮਹਿਮਾਨ ਵਜੋਂ ਤੇ ਗੁਲਸ਼ਨ ਮਿਰਜਾਪੁਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਸਮਾਗਮ ਦੀ ਪ੍ਰਧਾਨਗੀ ਪ੍ਰਕਾਸ਼ ਕੌਰ ਸੰਧੂ ਤੇ ਪਰਵਿੰਦਰ ਸਿੰਘ ਮੈਨੇਜਿੰਗ ਡਾਇਰੈਕਟਰ ਹੋਟਲ ਈਟ ਐਂਡ ਫੂਡ ਵਲੋਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੋਹਣ ਸਿੰਘ ਮੋਤੀ, ਮੁਖ਼ਤਿਆਰ ਸਿੰਘ ਚੰਦੀ ਤੇ ਪਿ੍ੰਸੀਪਲ ਲਖਬੀਰ ਸਿੰਘ ਨਾਵਲ ਦੀ ਜਾਣ ਪਹਿਚਾਣ ਤੋਂ ਇਲਾਵਾ ਇਸ ਸੰਬੰਧੀ ਆਪਣੇ ਵਿਚਾਰ ਵੀ ਪੇਸ਼ ਕਰਨਗੇ ਤੇ ਬਾਅਦ ਵਿਚ ਕਵੀ ਦਰਬਾਰ ਹੋਵੇਗਾ | ਸਿਰਜਣਾ ਕੇਂਦਰ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਇਲਾਕੇ ਦੇ ਕਲਮਕਾਰਾਂ ਨੂੰ ਇਸ ਸਮਾਗਮ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੇ ਸਰਕਾਰ ਤੋਂ ਕੀਤੀ ਪੀ. ਆਰ. ਟੀ. ਸੀ. ਦੇ ਬੰਦ ਰੂਟ 'ਤੇ ਤੁਰੰਤ ਬੱਸਾਂ ਚਲਾਉਣ ਦੀ ਮੰਗ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ 'ਚ 8 ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ <br/>
Ad Position 24