20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮਗਸੀਪਾ ਵਲੋਂ ਪ੍ਰਸ਼ਾਸਨਿਕ ਸੁਧਾਰਾਂ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਦੋ ਰੋਜ਼ਾ ਸਿਖਲਾਈ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 03-01-2026
ਕਪੂਰਥਲਾ, 2 ਜਨਵਰੀ (ਵਿ.ਪ੍ਰ.)- ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਵਲੋਂ ਪ੍ਰਸ਼ਾਸਨਿਕ ਸੁਧਾਰਾਂ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਦੋ ਰੋਜ਼ਾ ਸਿਖਲਾਈ ਦੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸ਼ੁਰੂਆਤ ਹੋਈ | ਦੋ ਰੋਜ਼ਾ ਇਸ ਟਰੇਨਿੰਗ ਵਿਚ ਮਗਸੀਪਾ ਦੇ ਰਿਸੋਰਸ ਪਰਸਨ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਦਫ਼ਤਰੀ ਕੰਮਕਾਜ 'ਚ ਪਾਰਦਰਸ਼ਤਾ ਲਿਆਉਣ, ਲੋਕਾਂ ਨੂੰ ਚੰਗਾ ਪ੍ਰਸ਼ਾਸਨ ਪ੍ਰਦਾਨ ਕਰਨ ਤੇ ਉਨ੍ਹਾਂ ਨਾਲ ਵਧੀਆ ਵਿਹਾਰ ਕਰਨ ਸੰਬੰਧੀ ਸਿਖਲਾਈ ਦੇਣਗੇ | ਇਸ ਤੋਂ ਇਲਾਵਾ ਨੋਡਲ ਅਫ਼ਸਰਾਂ ਨੂੰ ਲੋਕ ਪੱਖੀ ਸੇਵਾਵਾਂ ਨੂੰ ਸਹੀ ਢੰਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਜਾਣਕਾਰੀ ਦਿੱਤੀ ਜਾਵੇਗੀ | ਸਿਖਲਾਈ ਦੇ ਪਹਿਲੇ ਦਿਨ ਦਫ਼ਤਰਾਂ ਵਿਚ ਕੰਮਕਾਜ ਲਈ ਆਉਣ ਵਾਲੇ ਸਾਬਕਾ ਸੈਨਿਕਾਂ ਤੇ ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦੀ ਵੀ ਤਾਕੀਦ ਕੀਤੀ ਗਈ ਤਾਂ ਜੋ ਸਰਕਾਰ ਵਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਟਰੇਨਿੰਗ ਵਿਚ 22 ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੇ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਮਾਤਾ ਭਜਨ ਕੌਰ ਨਮਿਤ ਅੰਤਿਮ ਅਰਦਾਸ ਅੱਜ <br/> ਅਗਲੀ ਖ਼ਬਰ ਲੋਕਾਂ ਨੇ ਸਰਕਾਰ ਤੋਂ ਕੀਤੀ ਪੀ. ਆਰ. ਟੀ. ਸੀ. ਦੇ ਬੰਦ ਰੂਟ 'ਤੇ ਤੁਰੰਤ ਬੱਸਾਂ ਚਲਾਉਣ ਦੀ ਮੰਗ
Ad Position 24