ਭੁਲੱਥ, 2 ਜਨਵਰੀ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਖੱਸਣ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਕਲਗੀਧਰ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸਾਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰੂ ਘਰ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਗੁਰਦੁਆਰਾ ਗੁਰੂ ਨਾਨਕ ਨਿਵਾਸ, ਬਾਬਾ ਚੰਨਣ ਸਿੰਘ ਜੀ ਗੁਰਦੁਆਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਥਾਪਰ, ਗੁਰਾਇਆ ਪਰਿਵਾਰ, ਸਾਬਕਾ ਸਰਪੰਚ ਨਸੀਬ ਸਿੰਘ, ਸੁਖਵਿੰਦਰ ਸਿੰਘ ਸੋਹੀ, ਹੋਰ ਪਰਿਵਾਰਾਂ ਤੇ ਨਗਰ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਦੇ ਹੋਏ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਰਸਤਿਆਂ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦੀ ਤਰ੍ਹਾਂ ਤਰ੍ਹਾਂ ਦੇ ਲੰਗਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ | ਰਾਗੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਾਮ ਬਾਣੀ ਨਾਲ ਜੋੜਦੇ ਹੋਏ ਉਨ੍ਹਾਂ ਨੂੰ ਗੁਰੂ ਜੀ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਦੀ ਸੇਵਾ ਗੁਰਮੀਤ ਸਿੰਘ ਕੰਗ ਫਰਾਂਸ ਵੱਲੋਂ ਕੀਤੀ ਗਈ | ਨਗਰ ਕੀਰਤਨ ਦੌਰਾਨ ਸਤਨਾਮ ਸਿੰਘ, ਦਿਲਪ੍ਰੀਤ ਸਿੰਘ, ਨਰਿੰਦਰ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ ਵੱਲੋਂ ਪੰਜ ਪਿਆਰਿਆਂ ਦੀ ਸੇਵਾ ਨਿਭਾਈ ਗਈ ਜਦ ਕਿ ਰਣਜੀਤ ਸਿੰਘ ਵੱਲੋਂ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ | ਇਸ ਮੌਕੇ ਸਤਨਾਮ ਸਿੰਘ ਥਿੰਦ, ਸਤਨਾਮ ਸਿੰਘ ਮੁਲਤਾਨੀ, ਸਤਨਾਮ ਸਿੰਘ, ਸਤਵਿੰਦਰ ਸਿੰਘ ਨਸੀਬ ਸਾਬਕਾ ਸਰਪੰਚ, ਨਰਿੰਦਰ ਸਿੰਘ ਕੰਗ ਸਾਬਕਾ ਸਰਪੰਚ, ਅੰਗਰੇਜ਼ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਸਰਪੰਚ, ਸੁਖਵਿੰਦਰ ਸਿੰਘ ਸੋਹੀ, ਸਤਨਾਮ ਸਿੰਘ ਜੰਮੂ, ਅਵਤਾਰ ਸਿੰਘ ਜੰਮੂ, ਮਨਜਿੰਦਰ ਸਿੰਘ ਸ਼ੇਰਗਿੱਲ, ਅਮਨਦੀਪ ਸਿੰਘ ਆੜ੍ਹਤੀ, ਹਰਭਜਨ ਸਿੰਘ, ਨੰਬਰਦਾਰ ਗੁਰਮੇਜ ਸਿੰਘ ਢੋਟ, ਚਰਨਜੀਤ ਸਿੰਘ ਥਿੰਦ, ਹਰਭੇਜ ਸਿੰਘ, ਲਖਵੀਰ ਸਿੰਘ ਕੰਗ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |