08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੁਲੱਥ ਵਿਖੇ ਨਗਰ ਕੀਰਤਨ ਅੱਜ <br/>

Ad Position 21
No active advertisement
ਅਜੀਤ ਡੈਸਕ 04-01-2026
ਭੁਲੱਥ, 3 ਜਨਵਰੀ (ਮਨਜੀਤ ਸਿੰਘ ਰਤਨ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਭੁਲੱਥ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵੱਲੋਂ 4 ਜਨਵਰੀ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਤੋਂ ਸਵੇਰੇ 9 ਵਜੇ ਆਰੰਭ ਹੋਣ ਵਾਲਾ ਨਗਰ ਕੀਰਤਨ ਭੁਲੱਥ ਦੇ ਵੱਖ-ਵੱਖ ਗੁਰਦੁਆਰਿਆਂ ਤੋਂ ਨਤਮਸਤਕ ਹੁੰਦੇ ਪਿੰਡ ਕਮਰਾਏ ਤੋਂ ਹੋ ਕੇ ਗੁਰਦੁਆਰਾ ਸਿੰਘ ਸਭਾ ਵਿਖੇ ਹੀ ਦੁਪਹਿਰ ਨੂੰ ਸਮਾਪਤ ਹੋਵੇਗਾ | ਨਗਰ ਕੀਰਤਨ ਦੌਰਾਨ ਜਿੱਥੇ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ ਉੱਥੇ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਸ਼ਾਨਦਾਰ ਸਵਾਗਤ ਵੀ ਕੀਤੇ ਜਾਣਗੇ | ਇਸ ਮੌਕੇ ਬੂਟਾ ਸਿੰਘ ਭਿੰਡਰ, ਸਤਨਾਮ ਸਿੰਘ ਚੀਮਾ, ਬਲਬੀਰ ਸਿੰਘ, ਜੋਗਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਲੀਆਂ ਮਾਰ ਕੇ ਔਰਤ ਦੇ ਕੀਤੇ ਕਤਲ ਦੇ ਮਾਮਲੇ ਸੰਬੰਧੀ ਅਣਪਛਾਤਿਆਂ ਵਿਰੁੱਧ ਕੇਸ ਦਰਜ <br/> ਅਗਲੀ ਖ਼ਬਰ ਮਗਨਰੇਗਾ ਸਕੀਮ ਤਹਿਤ ਕੰਮ ਕਰ ਚੁੱਕੇ ਮਜ਼ਦੂਰਾਂ ਦਾ ਬਕਾਇਆ ਤੁਰੰਤ ਜਾਰੀ ਕੀਤੇ ਜਾਵੇ-ਤਰਸੇਮ ਥਾਪਰ <br/>
Ad Position 24