08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਸੁਲਤਾਨਪੁਰ ਲੋਧੀ, 3 ਜਨਵਰੀ (ਨਰੇਸ਼ ਹੈਪੀ)- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੱਖਾਂ ਵਿਖੇ ਸਮੂਹ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਪ੍ਰਚਾਰਕ ਗਿਆਨੀ ਹਰਜੀਤ ਸਿੰਘ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਜਿੱਥੇ ਨਿਰੋਲ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉੱਥੇ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਤੋਂ ਇਲਾਵਾ ਭਾਈ ਸਤਨਾਮ ਸਿੰਘ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਇਤਿਹਾਸ ਢਾਡੀ ਵਾਰਾਂ ਰਾਹੀਂ ਸਰਵਣ ਕਰਵਾਇਆ | ਸਮਾਗਮ ਦੇ ਅੰਤ ਵਿਚ ਭਾਈ ਮਨਮੋਹਨ ਸਿੰਘ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸਟੇਜ ਦੀ ਸੇਵਾ ਭਾਈ ਹਰਜੀਤ ਸਿੰਘ ਪ੍ਰਚਾਰਕ ਵੱਲੋਂ ਨਿਭਾਈ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਗੁਰਮਿੰਦਰ ਪਾਲ ਸਿੰਘ ਤੇ ਹੋਰਨਾਂ ਵੱਲੋਂ ਰਾਗੀ ਜਥਿਆਂ ਤੇ ਹੋਰ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਖੁਰਾਨਾ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮਿੰਦਰਪਾਲ ਸਿੰਘ ਕੰਡਾ, ਸਾਬਕਾ ਕੌਂਸਲਰ ਗੁਰਨਾਮ ਸਿੰਘ ਸਰਪ੍ਰਸਤ, ਡਾ. ਨਿਰਵੈਲ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਮਾਊ, ਹਰਭਜਨ ਸਿੰਘ, ਜਗਜੀਤ ਸਿੰਘ, ਗੁਰਮੀਤ ਸਿੰਘ, ਜੀਤ ਸਿੰਘ ਦਲਬੀਰ ਸਿੰਘ, ਹਰਦਿਆਲ ਸਿੰਘ ਕਾਈ, ਪਿੰਟੂ, ਰਾਜਵਿੰਦਰ ਸਿੰਘ ਲਾਲੀ, ਹਰਦੀਪ ਸਿੰਘ, ਜਗਤਾਰ ਸਿੰਘ ਮਿੱਠੂ, ਗੁਰਮੀਤ ਸਿੰਘ ਸਾਊ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੂ, ਕੌਂਸਲਰ ਤੇਜਵੰਤ ਸਿੰਘ ਚੇਅਰਮੈਨ, ਕੌਂਸਲਰ ਸੰਤਪ੍ਰੀਤ ਸਿੰਘ, ਨਿਰਵੈਰ ਖ਼ਾਲਸਾ ਸੇਵਾ ਸੋਸਾਇਟੀ ਪ੍ਰਧਾਨ ਹਰਜਿੰਦਰ ਸਿੰਘ ਖ਼ਾਲਸਾ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਦਿਲਾਵਰ ਸਿੰਘ ਪੰਛੀ, ਰਘਬੀਰ ਸਿੰਘ ਪ੍ਰਧਾਨ, ਭਾਈ ਸਰਬਜੀਤ ਸਿੰਘ ਬੱਬੂ, ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਨੰਢਾ, ਚਰਨਜੀਤ ਸਿੰਘ ਰੱਖੜਾ, ਧਰਮਰਾਜ ਸਿੰਘ, ਹਰਜੀਤ ਸਿੰਘ, ਭੁਪਿੰਦਰ ਸਿੰਘ ਬੇਵੀ, ਮਨਜਿੰਦਰ ਸਿੰਘ, ਹਰਦੀਪ ਸਿੰਘ ਬਾਊ, ਦਲਬੀਰ ਸਿੰਘ, ਜਸਪ੍ਰੀਤ ਸਿੰਘ, ਤਜਿੰਦਰ ਸਿੰਘ, ਅਰਵਿੰਦਰ ਸਿੰਘ, ਰਾਜਵਿੰਦਰ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਸਰੂਪ ਸਿੰਘ, ਸਤਪਾਲ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗੋਲੀਆਂ ਮਾਰ ਕੇ ਔਰਤ ਦੇ ਕੀਤੇ ਕਤਲ ਦੇ ਮਾਮਲੇ ਸੰਬੰਧੀ ਅਣਪਛਾਤਿਆਂ ਵਿਰੁੱਧ ਕੇਸ ਦਰਜ <br/>
Ad Position 24