08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਕਪੂਰਥਲਾ, 3 ਜਨਵਰੀ (ਅਮਰਜੀਤ ਸਿੰਘ ਸਡਾਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਵਾਪਸ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਰਸਤੇ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਜਿੱਥੇ ਬੈਂਡ ਪਾਰਟੀਆਂ ਇਸ ਦੀ ਰੌਣਕ ਨੂੰ ਵਧਾ ਰਹੀਆਂ ਸਨ ਉੱਥੇ ਨਾਲ ਹੀ ਸ਼ਬਦ ਚੌਂਕੀ ਜਥੇ ਦੀਆਂ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ | ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਤੇ ਬਿ੍ਟਿਸ਼ ਸਿੱਖ ਸਕੂਲ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਜੌਹਰ ਦਿਖਾਏ | ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਦੱਸਿਆ ਕਿ 5 ਜਨਵਰੀ ਨੂੰ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਹਰਜੀਤ ਸਿੰਘ ਵਾਲੀਆ, ਗੁਰਦੀਪ ਸਿੰਘ ਧੰਜਲ, ਰਜਿੰਦਰ ਸਿੰਘ ਧੰਜਲ, ਸੁਰਿੰਦਰ ਸਿੰਘ, ਰਸ਼ਪਾਲ ਸਿੰਘ ਸਿਟੀ ਕੇਬਲ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਅਮਰਜੀਤ ਸਿੰਘ ਥਿੰਦ, ਪ੍ਰੇਮ ਸਿੰਘ, ਗੁਰਚਰਨ ਸਿੰਘ, ਜਸਬੀਰ ਸਿੰਘ, ਸੁਖਜਿੰਦਰ ਸਿੰਘ ਸੇਖੋਂ, ਸਵਰਨ ਸਿੰਘ ਸੇਖੋਂ, ਵਰਿਆਮ ਸਿੰਘ ਕਪੂਰ, ਸਿਮਰਨਪ੍ਰੀਤ ਸਿੰਘ, ਸਵਰਨ ਸਿੰਘ ਗਾਬੜੀਆ, ਟਰੈਫ਼ਿਕ ਇੰਚਾਰਜ ਇੰਸਪੈਕਟਰ ਦਰਸ਼ਨ ਸਿੰਘ, ਰੌਸ਼ਨ ਲਾਲ ਸਭਰਵਾਲ, ਸਰਬਜੀਤ ਸਿੰਘ ਦਿਉਲ, ਜਗਜੀਤ ਸਿੰਘ ਸ਼ੰਮੀ, ਨਵਜੀਤ ਸਿੰਘ ਰਾਜੂ, ਪ੍ਰੀਤਪਾਲ ਸਿੰਘ ਸੋਨੂੰ, ਗੁਰਵਿੰਦਰ ਸਿੰਘ, ਆਗਿਆਪਾਲ ਸਿੰਘ, ਦਵਿੰਦਰ ਕੌਰ ਸਾਹਨੀ, ਨਰਿੰਦਰ ਸਿੰਘ ਬੱਤਰਾ, ਜਸਵਿੰਦਰ ਸਿੰਘ ਬੱਤਰਾ, ਜਗਮੀਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਗੁਰਪ੍ਰੀਤ ਸਿੰਘ ਬੱਬਲੂ, ਮਹਿੰਦਰ ਸਿੰਘ, ਡਾ. ਮੋਹਨਪ੍ਰੀਤ ਸਿੰਘ, ਰਾਜਦੀਪ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਲਖਬੀਰ ਸਿੰਘ, ਪ੍ਰਚਾਰਕ ਭਾਈ ਹਰਵਿੰਦਰ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸ਼ੇਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24