ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ <br/>
ਅਜੀਤ ਡੈਸਕ
04-01-2026
ਫਗਵਾੜਾ, ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਮਾਣਕਾ ਦੇ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ ਗਿਆ | ਪੰਜਾਂ ਪਿਆਰਿਆ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਸਕੂਲੀ ਬੱਚੇ, ਬੈਂਡ ਪਾਰਟੀਆਂ ਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਰਾਜਵੀਰ ਸਿੰਘ ਮਾਣਕ ਯੂ.ਕੇ., ਗੁਰਦੀਪ ਸਿੰਘ ਦੀਪੂ ਮਾਣਕ, ਦਲਵੀਰ ਸਿੰਘ ਪ੍ਰਧਾਨ, ਬੀਬੀ ਹਰਭਜਨ ਕੌਰ ਮਾਣਕ, ਮੋਹਨ ਸਿੰਘ, ਕੁਲਵੰਤ ਸਿੰਘ, ਹਰਵਿੰਦਰ ਸਿੰਘ, ਸਤਪਾਲ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਅਮਰਦੀਪ, ਸੋਨੂੰ, ਗਗਨ, ਪਵਨ, ਗੁਰਜੋਤ, ਜਸ਼ਨ, ਸੁਖਨਿੰਦਰ ਸਿੰਘ, ਰੂਪ ਲਾਲ ਸਰਪੰਚ, ਰਣਜਿੰਦਰ ਸਿੰਘ, ਜੋਗਾ ਸਿੰਘ, ਗੁਰਦੀਪਕ ਸਿੰਘ, ਸੁਖਵਿੰਦਰ ਸਿੰਘ ਪੱਪੂ, ਕੁਲਵੰਤ ਸਿੰਘ, ਸੁਨੀਤਾ ਰਾਣੀ, ਪਰਮਜੀਤ ਕੌਰ, ਸੁਖਵਿੰਦਰ ਸਿੰਘ, ਮਨਜੋਤ ਸਿੰਘ, ਗੁਰਦਿਆਲ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
ਨਡਾਲਾ, (ਰਘਬਿੰਦਰ ਸਿੰਘ)- ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨੇੜਲੇ ਪਿੰਡ ਟਾਂਡੀ ਵਿਖੇ ਗੁਰਦੁਆਰਾ ਸਾਹਿਬ ਲਹਿੰਦੀ ਪੱਤੀ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਇਆ ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਪਿੰਡ ਹਬੀਬਵਾਲ, ਇਬਰਾਹੀਮਵਾਲ ਤੋਂ ਹੁੰਦਾ ਹੋਇਆ ਮੁੜ ਅਰੰਭਿਕ ਸਥਾਨ 'ਤੇ ਸਮਾਪਤ ਹੋਇਆ | ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਲੱਖਣ ਸਿੰਘ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਕਸ਼ਮੀਰ ਸਿੰਘ, ਪ੍ਰਧਾਨ ਸੁਲੱਖਣ ਸਿੰਘ, ਜਰਨੈਲ ਸਿੰਘ ਸਾਬਕਾ ਸਰਪੰਚ, ਸਰਪੰਚ ਤਰਵੇਲ ਸਿੰਘ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਜਿੰਦਰ ਸਿੰਘ ਆੜਤੀਆ, ਮਨਪ੍ਰੀਤ ਮਨੀ ਯੂਥ ਪ੍ਰਧਾਨ, ਕੈਪਟਨ ਸੁਖਦੀਪ ਸਿੰਘ, ਜਗੀਰ ਸਿੰਘ ਯੂ.ਕੇ., ਨਿੰਦਰਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਢਿਲਵਾਂ, (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਲੋਂ ਨਗਰ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਪਿੱਛੇ ਪਿੱਛੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਗਾਇਨ ਕਰਦੀਆਂ ਹੋਈਆ ਨਾਲ ਚੱਲ ਰਹੀਆਂ ਸਨ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਨਜ਼ਦੀਕੀ ਪਿੰਡ ਫੱਤੂ ਚੱਕ, ਰੇਲਵੇ ਡੀਪੂ ਤੋਂ ਹੁੰਦਾ ਹੋਇਆ ਜੀ.ਟੀ. ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਰਾਹੀਂ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ, ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਦੀ ਲੰਗਰ ਪਰਸ਼ਾਦਾ, ਫ਼ਲ ਫਰੂਟ, ਚਾਹ ਪਕੌੜਿਆਂ ਆਦਿ ਨਾਲ ਭਰਪੂਰ ਸੇਵਾ ਕੀਤੀ ਗਈ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ, ਕੇਵਲ ਸਿੰਘ ਬੰਬਰਾ, ਜੋਗਿੰਦਰ ਸਿੰਘ, ਭਜਨ ਸਿੰਘ ਢਿੱਲੋਂ, ਸਤਨਾਮ ਸਿੰਘ ਸਾਬਕਾ ਕੌਂਸਲਰ, ਨਿਰਮਲ ਸਿੰਘ, ਸਤਨਾਮ ਸਿੰਘ ਢਿੱਲੋਂ, ਮਨਦੀਪ ਸਿੰਘ ਬੰਬਰਾ, ਚਰਨਜੀਤ ਸਿੰਘ ਚੰਨੀ, ਬਲਬੀਰ ਸਿੰਘ ਬੰਬਰਾ, ਗੁਰਇਕਬਾਲ ਸਿੰਘ, ਮਨਬੀਰ ਸਿੰਘ, ਹਰਮਨ ਬੰਬਰਾ ਆਦਿ ਨੇ ਸ਼ਮੂਲੀਅਤ ਕੀਤੀ |