ਨਡਾਲਾ, 3 ਜਨਵਰੀ (ਰਘਬਿੰਦਰ ਸਿੰਘ)- ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਨਡਾਲਾ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਸਰਬੱਤ ਦੇ ਭਲੇ ਨੂੰ ਸਮਰਪਿਤ ਤੇ ਨਵੇਂ ਸਾਲ ਦੀ ਆਰੰਭਤਾ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਾਲਾਨਾ ਗੁਰਮਤਿ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ, ਭਾਈ ਜੋਬਨਪ੍ਰੀਤ ਸਿੰਘ ਹਜ਼ੂਰੀ ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ, ਭਾਈ ਹਰਭਜਨ ਸਿੰਘ ਸ਼ਾਨ, ਭਾਈ ਨਰਿੰਦਰ ਸਿੰਘ ਬੀਬੀ ਕੌਲਾਂ ਜੀ ਟਰੱਸਟ ਅੰਮਿ੍ਤਸਰ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਥੇ ਵਲੋਂ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਜੋੜਿਆਂ ਦੀ ਸੇਵਾ ਹਰਿਗੋਬਿੰਦ ਸੇਵਾ ਦਲ ਨਡਾਲਾ ਵਲੋਂ ਕੀਤੀ ਗਈ | ਇਸ ਮੌਕੇ ਮੈਨੇਜਰ ਭਾਈ ਕੰਵਲਜੀਤ ਸਿੰਘ ਖੱਸਣ, ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ, ਬਲਜਿੰਦਰ ਸਿੰਘ ਹੈੱਡ ਗ੍ਰੰਥੀ, ਹਰਭਜਨ ਸਿੰਘ, ਸ਼ੇਰਪਾਲ ਸਿੰਘ ਟਿੰਕੂ, ਭੁਪਿੰਦਰ ਸਿੰਘ ਲੱਕੀ, ਪਰਮਜੀਤ ਸਿੰਘ ਸੱਪਲ, ਪਲਵਿੰਦਰ ਸਿੰਘ ਘੋਤੜਾ, ਡਾ.ਮਾਲਵਿੰਦਰ ਸਿੰਘ ਬੱਬੂ, ਦਲਜਿੰਦਰ ਸਿੰਘ ਘੋਤੜਾ, ਅਜੀਤ ਸਿੰਘ ਖੱਖ, ਗੁਰਨਾਮ ਸਿੰਘ ਸਲੈਚ, ਰਾਜਪਾਲ ਸਿੰਘ ਲਾਡੀ, ਹਰਪਾਲ ਸਿੰਘ, ਇੰਦਰਪਾਲ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਪਰਵਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |