ਫਗਵਾੜਾ, 3 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਫਗਵਾੜਾ ਵਿੱਚ ਨਗਰ ਕੀਰਤਨ ਦੌਰਾਨ ਮਾਡਲ ਟਾਊਨ ਗੁਰਦੁਆਰਾ ਦੇ ਬਾਹਰੋਂ ਇੱਕ ਸਕੂਟਰੀ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਚਾਨਾ ਨੇ ਦੱਸਿਆ ਕਿ ਉਹ ਆਪਣੀ ਸਕੂਟਰੀ ਗੁਰਦੁਆਰਾ ਸਾਹਿਬ ਦੇ ਬਾਹਰ ਖੜੀ ਕਰ ਕੇ ਨਗਰ ਕੀਰਤਨ ਦੇ ਨਾਲ ਗਿਆ ਸੀ ਤੇ ਜਦੋਂ ਸ਼ਾਮ ਸਮੇਂ ਵਾਪਸ ਆ ਕੇ ਦੇਖਿਆ ਤਾਂ ਉਸ ਦੀ ਸਕੂਟਰੀ ਗਾਇਬ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਘਟਨਾ ਸੰਬੰਧੀ ਸਿਟੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਵਰਨਣਯੋਗ ਹੈ ਕਿ ਫਗਵਾੜਾ ਸ਼ਹਿਰ 'ਚ ਸਕੂਟਰੀਆਂ ਚੋਰੀ ਕਰਨ ਵਾਲਾ ਗਰੋਹ ਬੜੀ ਸਰਗਰਮੀ ਨਾਲ ਕੰਮ ਕਰ ਰਿਹਾ ਪਰ ਪੁਲਿਸ ਇਸ ਨੂੰ ਕਾਬੂ ਕਰਨ 'ਚ ਅਸਫਲ ਹੀ ਨਜ਼ਰ ਆ ਰਹੀ ਹੈ |