ਜੰਡਿਆਲਾ ਮੰਜਕੀ, 3 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੂਰਮਹਿਲ ਵਿਚ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿੱਚ ਖੜੇ ਉਮੀਦਵਾਰਾਂ ਦਾ ਸਨਮਾਨ ਕੀਤਾ ਗਿਆ | ਸਨਮਾਨ ਸਮਾਰੋਹ ਦੀ ਅਗਵਾਈ ਰਾਜਕਮਲ ਸਿੰਘ ਭੁੱਲਰ ਐਡਵੋਕੇਟ ਕੋਆਰਡੀਨੇਟਰ ਨਕੋਦਰ ਨੇ ਕੀਤੀ | ਉਹਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਜੋ ਅਕਾਲੀ ਦਲ ਦੇ ਵਰਕਰ ਹਲਕੇ ਵਿੱਚ ਆਗੂ ਨਾ ਹੋਣ ਕਰਕੇ ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰ ਰਹੇ ਸਨ, ਉਹਨਾਂ ਵਿੱਚ ਰੂਹ ਫੂਕਣ ਤੇ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇਹ ਸਮਾਗਮ ਦਾ ਆਗਾਜ਼ ਕੀਤਾ ਗਿਆ ਹੈ | ਭਰਵੇਂ ਇਕੱਠ ਵਿੱਚ ਹਾਜ਼ਰ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਾਏ | ਇਸ ਮੌਕੇ ਪਰਮਿੰਦਰ ਸਿੰਘ ਸ਼ਾਮਪੁਰ ਸਾਬਕਾ ਮਾਰਕਿਟ ਕਮੇਟੀ ਚੇਅਰਮੈਨ, ਗੁਰਮੀਤ ਸਿੰਘ ਗਰਚਾ, ਮੇਜਰ ਸਿੰਘ ਔਜਲਾ, ਹਰਮੇਲ ਸਿੰਘ ਖੀਵਾ, ਹਰਬੰਸ ਸਿੰਘ ਦਰਦੀ, ਗੁਰਪ੍ਰੀਤ ਸਿੰਘ ਭੰਡਾਲ, ਸੁਖਵਿੰਦਰ ਸਿੰਘ, ਰਜਿੰਦਰ ਸਿੰਘ ਜਹਾਂਗੀਰ, ਪਿਆਰਾ ਸਿੰਘ ਬਿਲਗਾ ਤੇ ਭਾਰੀ ਗਿਣਤੀ ਵਿੱਚ ਵਰਕਰਾਂ ਨੇ ਹਾਜ਼ਰੀ ਲਗਵਾਈ |