ਫਿਲੌਰ, 3 ਜਨਵਰੀ (ਸਤਿੰਦਰ ਸ਼ਰਮਾ)- ਨਵਾਂ ਸ਼ਹਿਰ ਰੋਡ 'ਤੇ ਸਥਿਤ ਗਿੱਲ ਰਿਜ਼ਾਰਟ ਵਿਖੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ 'ਤੇ ਪੁਲਿਸ ਤੇ ਪਬਲਿਕ ਵੱਲੋਂ ਸੈਮੀਨਾਰ ਕਰਵਾਇਆ ਗਿਆ | ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਐੱਸ.ਪੀ. ਜਲੰਧਰ ਮੁਕੇਸ਼ ਕੁਮਾਰ ਉਚੇਚੇ ਤੌਰ 'ਤੇ ਪਹੁੰਚੇ | ਸੈਮੀਨਾਰ ਵਿਚ ਇਲਾਕੇ ਭਰ 'ਚੋਂ ਪੰਚ, ਸਰਪੰਚ, ਨੰਬਰਦਾਰ ਤੇ ਵੱਡੀ ਗਿਣਤੀ 'ਚ ਨੌਜਵਾਨ ਪਹੁੰਚੇ | ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਐਸ.ਪੀ. ਮੁਕੇਸ਼ ਕੁਮਾਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਰ ਦਾ ਮੁੱਖ ਮਕਸਦ ਨਸ਼ਿਆਂ ਨੂੰ ਜੜੋਂ ਖਤਮ ਕਰਨਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਅੱਜ ਨਸ਼ਿਆਂ ਨੂੰ ਥੋੜੀ ਬਹੁਤ ਠੱਲ ਜ਼ਰੂਰ ਪਈ ਹੈ ਪਰ ਅਜੇ ਹੋਰ ਬਹੁਤ ਯਤਨ ਕਰਨੇ ਪੈਣਗੇ, ਇਸ ਲਈ ਪੁਲਿਸ ਤੇ ਜਨਤਾ ਦੇ ਆਪਸੀ ਤਾਲਮੇਲ ਦੀ ਬਹੁਤ ਲੋੜ ਹੈ | ਡੀ.ਐੱਸ.ਪੀ. ਫਿਲੌਰ ਭਰਤ ਮਸੀਹ ਨੇ ਅਪੀਲ ਕੀਤੀ ਕਿ ਨਸ਼ਿਆਂ ਨੂੰ ਲੈ ਕੇ ਕਿਸੇ ਕੋਲ ਵੀ ਕੋਈ ਜਾਣਕਾਰੀ ਹੋਵੇ ਤਾਂ ਉਹ ਸਿੱਧੇ ਤੌਰ 'ਤੇ ਸਬ-ਡਵੀਜ਼ਨ ਫਿਲੌਰ ਦੇ ਕਿਸੇ ਵੀ ਐਸ.ਐਚ.ਓ. ਜਾਂ ਖ਼ੁਦ ਉਨ੍ਹਾਂ ਨਾਲ ਸੰਪਰਕ ਕਰ ਜਾ ਸਕਦਾ ਹੈ | ਐੱਸ.ਐੱਚ.ਓ. ਫਿਲੌਰ ਇੰਸਪੈਕਟਰ ਅਮਨ ਸੈਣੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਹੋਰਨਾਂ ਤੋਂ ਇਲਾਵਾ ਇਸ ਮੌਕੇ ਚੌਂਕੀ ਇੰਚਾਰਜ ਨਿਰਮਲ ਸਿੰਘ, ਐਡਵੋਕੇਟ ਚੇਤਨ ਚੌਧਰੀ, ਬਾਬਾ ਸਰੂਪ ਸਿੰਘ ਬੱਛੋਵਾਲ, ਹੰਸ ਰਾਜ ਰਾਣਾ, ਵਿਪਨ ਚੌਧਰੀ, ਟਰੱਕ ਯੂਨੀਅਨ ਫਿਲੌਰ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਵੈਭਵ ਸ਼ਰਮਾ, ਇੰਦਰਜੀਤ ਸਿੰਘ ਖਹਿਰਾ ਤੇ ਹੋਰ ਹਾਜ਼ਰ ਸਨ |