08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਇੰਦੌਰ 'ਚ ਦੂਸ਼ਿਤ ਪਾਣੀ ਨਾਲ ਮੌਤਾਂ ਭਾਜਪਾ ਸਰਕਾਰ ਦੀ ਨਾਕਾਮੀ ਦਾ ਸਬੂਤ-ਮੁਨੀਸ਼ ਪ੍ਰਭਾਕਰ <br/>

Ad Position 21
No active advertisement
ਅਜੀਤ ਡੈਸਕ 04-01-2026
ਫਗਵਾੜਾ, 3 ਜਨਵਰੀ (ਹਰਜੋਤ ਸਿੰਘ ਚਾਨਾ)- ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਤੇ ਨਗਰ ਕੌਂਸਲਰ ਮਨੀਸ਼ ਪ੍ਰਭਾਕਰ ਨੇ ਇੰਦੌਰ 'ਚ ਦੂਸ਼ਿਤ ਪੀਣ ਵਾਲੇ ਪਾਣੀ ਕਾਰਨ ਹੁਣ ਤੱਕ ਹੋਈਆਂ ਲਗਭਗ ਪੰਦਰਾਂ ਮੌਤਾਂ ਨੂੰ ਮੰਦਭਾਗਾ ਦੱਸਿਆ ਹੈ | ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਲੰਬੇ ਸਮੇਂ ਤੋਂ ਭਾਜਪਾ ਦਾ ਰਾਜ ਹੋਣ ਦੇ ਬਾਵਜੂਦ ਦੂਸ਼ਿਤ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਬਰਕਰਾਰ ਰਹਿਣਾ ਅਫ਼ਸੋਸ ਦੀ ਗੱਲ ਹੈ | ਦੂਜੇ ਪਾਸੇ, ਰਾਜਧਾਨੀ ਦਿੱਲੀ 'ਚ ਪ੍ਰਦੂਸ਼ਿਤ ਵਾਤਾਵਰਨ ਦੀ ਸਮੱਸਿਆ 'ਤੇ ਤਿੱਖੀ ਟਿੱਪਣੀ ਕਰਦੇ ਹੋਏ, ਕਾਂਗਰਸ ਕੌਂਸਲਰ ਨੇ ਕਿਹਾ ਕਿ ਦੇਸ਼ 'ਚ ਭਾਜਪਾ ਨੂੰ ਸੱਤਾ ਵਿਚ ਆਏ ਲਗਭਗ ਬਾਰਾਂ ਸਾਲ ਹੋ ਗਏ ਹਨ ਤੇ ਮੱਧ ਪ੍ਰਦੇਸ਼ ਵਿਚ ਭਾਜਪਾ ਦੇ ਰਾਜ ਨੂੰ ਵੀਹ ਸਾਲਾਂ ਤੋਂ ਵੱਧ ਸਮਾਂ ਹੋ ਗਿਆ ਹੈ | ਫਿਰ ਵੀ, ਬੁਨਿਆਦੀ ਸਹੂਲਤਾਂ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਸਾਫ਼ ਹਵਾ ਤੇ ਸਾਫ਼ ਪੀਣ ਵਾਲਾ ਪਾਣੀ ਨਾਗਰਿਕਾਂ ਦੇ ਮੌਲਿਕ ਅਧਿਕਾਰ ਹੁੰਦਾ ਹੈ ਜਿਸ ਲਈ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾ ਨੀਤੀਆਂ ਨੂੰ ਤਰਜੀਹ ਦਿੱਤੀ ਹੈ ਤੇ ਉਨ੍ਹਾਂ ਨੂੰ ਦੇਸ਼ ਭਰ ਵਿਚ ਲਾਗੂ ਕੀਤਾ ਹੈ ਪਰ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਮੇਤ ਭਾਜਪਾ ਸ਼ਾਸਿਤ ਸੂਬਿਆਂ ਦੀਆਂ ਸਰਕਾਰਾਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ 'ਚ ਅਸਫਲ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਦਰਗਾਹ ਬਾਬਾ ਲਾਲਾਂ ਵਾਲਾ ਪੀਰ ਵੈੱਲਫੇਅਰ ਕਮੇਟੀ ਵਲੋਂ ਸੇਵਾ ਤੇ ਸਮਰਪਣ ਦੀ ਮਿਸਾਲ <br/> ਅਗਲੀ ਖ਼ਬਰ ਗੁਰੂ ਨਾਨਕ ਮੋਦੀਖਾਨਾ ਚੈਰੀਟੇਬਲ ਟਰੱਸਟ ਵਲੋਂ ਹੜ੍ਹ ਪੀੜਤ ਪਰਿਵਾਰ ਦੇ ਘਰ ਦੀ ਉਸਾਰੀ ਸ਼ੁਰੂ <br/>
Ad Position 24