08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਠੱਟਾ ਪੁਰਾਣਾ ਦੀਆਂ ਸੰਗਤਾਂ ਨੇ ਪ੍ਰਭਾਤ ਫੇਰੀ ਸਜਾਈ <br/>

Ad Position 21
No active advertisement
ਸਜਾਈ ਗਈ ਪ੍ਰਭਾਤ ਫੇਰੀ ਮੌਕੇ ਸ਼ਬਦ ਗਾਇਨ ਕਰਦੀਆਂ ਹੋਈਆਂ ਸੰਗਤਾਂ | ਤਸਵੀਰ. ਭੋਲਾ <br/> 04-01-2026
ਤਲਵੰਡੀ ਚੌਧਰੀਆਂ, 3 ਜਨਵਰੀ (ਪਰਸਨ ਲਾਲ ਭੋਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਤੋਂ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀ ਸੰਗਤਾਂ ਠੱਟਾ ਪੁਰਾਣਾ ਵੱਲੋਂ ਪਿਛਲੇ ਕਈ ਦਿਨਾਂ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ | ਅੱਜ ਸਮੁੱਚੀਆਂ ਸੰਗਤਾਂ ਸ਼ਬਦ ਕੀਰਤਨ ਕਰਦੀਆਂ ਹੋਈਆਂ ਨਗਰ ਦੀ ਪਰਿਕਰਮਾ ਕਰਨ ਉਪਰੰਤ ਵੱਖ-ਵੱਖ ਘਰਾਂ ਵਿਚ ਪੁੱਜੀਆਂ ਜਿੱਥੇ ਸੰਗਤਾਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਪਰਿਵਾਰਾਂ ਵੱਲੋਂ ਸੰਗਤਾਂ ਨੂੰ ਫਰੂਟ ਵੰਡਿਆ ਗਿਆ | ਅੱਜ ਦੀ ਪ੍ਰਭਾਤ ਫੇਰੀ ਨਗਰ ਦੇ ਪੰਚਾਇਤ ਘਰ ਵਿਖੇ ਪਹੁੰਚੀ ਜਿੱਥੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਸਮੁੱਚੀਆਂ ਸੰਗਤਾਂ ਲਈ ਚਾਹ, ਗਜਰੇਲਾ ਤੇ ਪਕੌੜਿਆਂ ਦੇ ਲੰਗਰਾਂ ਨਾਲ ਸੇਵਾ ਕੀਤੀ ਗਈ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 4 ਜਨਵਰੀ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਤੋਂ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਸਵੇਰੇ 9 ਵਜੇ ਸਜਾਇਆ ਜਾਵੇਗਾ | ਇਸ ਮੌਕੇ ਭਾਈ ਬਚਿੱਤਰ ਸਿੰਘ, ਭਾਈ ਜੋਗਾ ਸਿੰਘ, ਭਾਈ ਹਰਜੀਤ ਸਿੰਘ, ਸਾਬਕਾ ਸਰਪੰਚ ਰਾਗੀ ਭਾਈ ਕੁਲਵੰਤ ਸਿੰਘ, ਬਚਨ ਸਿੰਘ ਸਾਬਕਾ ਡੀ.ਐਸ.ਪੀ., ਗੁਰਦਿਆਲ ਸਿੰਘ ਮੁੱਤੀ, ਸੁਖਵਿੰਦਰ ਸਿੰਘ ਸਾਬਾ, ਸਰਪੰਚ ਨਿਰਮਲ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਹਰਿੰਦਰ ਸਿੰਘ, ਸੁਖਵੰਤ ਸਿੰਘ, ਸੁਖਦੇਵ ਸਿੰਘ ਸੋਢੀ, ਕੈਪਟਨ ਜਸਵਿੰਦਰ ਸਿੰਘ, ਲਖਵੀਰ ਸਿੰਘ ਖਿੰਡਾ, ਜਰਨੈਲ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਅਨਮੋਲ ਪ੍ਰੀਤ ਸਿੰਘ, ਸੁਰਿੰਦਰ ਸਿੰਘ ਯੂ.ਕੇ., ਚਰਨ ਸਿੰਘ, ਨਿਰਵੈਰ ਸਿੰਘ, ਗੁਰਵਿੰਦਰ ਸਿੰਘ, ਗਿਆਨ ਸਿੰਘ, ਗੁਰਦੀਪ ਸਿੰਘ, ਮੰਗਲ ਸਿੰਘ, ਲਖਵੀਰ ਸਿੰਘ, ਸੁਖਚੈਨ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ, ਜੀਤ ਸਿੰਘ, ਬਸੰਤ ਸਿੰਘ, ਆਕਾਸ਼ਦੀਪ ਸਿੰਘ, ਗੁਣਰਾਜ ਸਿੰਘ, ਗੁਣਤਾਜ ਸਿੰਘ, ਚਰਨਜੀਤ ਸਿੰਘ, ਤਰਸੇਮ ਸਿੰਘ, ਹਰਜਿੰਦਰ ਸਿੰਘ, ਸੁਖਚੈਨ ਸਿੰਘ, ਗੁਰਸ਼ਾਨ ਸਿੰਘ, ਹਰਜਾਪ ਸਿੰਘ, ਕੁਲਤਰਨ ਸਿੰਘ, ਮੰਨੂੰ ਹਲਵਾਈ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਆਪਣੀ ਸਰਕਾਰ- ਪ੍ਰਦੀਪ ਦੁੱਗਲ ਅਗਲੀ ਖ਼ਬਰ ਦਿੱਲੀ 'ਚ ਅੰਤਰਰਾਸ਼ਟਰੀ ਖਿਡਾਰੀ ਦੀ ਫਿਰ ਹੋਈ ਚਰਚਾ <br/>
Ad Position 24