08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਆਪਣੀ ਸਰਕਾਰ- ਪ੍ਰਦੀਪ ਦੁੱਗਲ

Ad Position 21
No active advertisement
ਅਜੀਤ ਡੈਸਕ 04-01-2026
ਗੁਰਾਇਆ, 3 ਜਨਵਰੀ (ਬਲਵਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਹਲਕਾ ਫਿਲੌਰ ਦੇ ਪਿੰਡਾਂ ਰੁੜਕੀ, ਘੁੜਕਾ, ਬੁੰਡਾਲਾ, ਤੱਖਰ, ਸਰਗੁੰਦੀ, ਵਿਚ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਦੁੱਗਲ, ਜ਼ਿਲ੍ਹਾ ਜਲੰਧਰ ਦੇ ਮੀਡੀਆ ਇੰਚਾਰਜ ਮੇਲਾ ਸਿੰਘ ਰੁੜਕਾ ਨੇ ਸੰਬੋਧਨ ਕੀਤਾ | ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਪਹਿਲੀ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਦਾ ਮੁਫ਼ਤ ਤੇ ਕੈਸ਼ਲੈਸ ਇਲਾਜ ਵਾਲੇ ਸਿਹਤ ਕਾਰਡ ਬਣਾਏ ਜਾ ਰਹੇ ਹਨ, ਜੋ ਪੰਜਾਬ ਦੇ ਹਰ ਨਾਗਰਿਕ ਲਈ ਯੋਗ ਹੋਣਗੇ | ਇਸ ਯੋਜਨਾ ਤਹਿਤ ਲਗਭਗ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ, ਇਹ ਯੋਜਨਾ ਸਿਹਤ ਖੇਤਰ ਵਿਚ ਪੰਜਾਬ ਨੂੰ ਹੋਰ ਮਜ਼ਬੂਤ ਬਣਾਏਗੀ | ਮੀਟਿੰਗਾਂ ਵਿਚ ਸੋਸ਼ਲ ਮੀਡੀਆ ਇੰਚਾਰਜ ਕਰਨ ਫਾਂਡੇ, ਬਲਾਕ ਪ੍ਰਧਾਨ ਸੰਤੋਖ ਸਿੰਘ ਬੁੰਡਾਲਾ, ਮਨਦੀਪ ਸਿੰਘ, ਪਿ੍ੰਸੀਪਲ ਸੋਢੀ ਰਾਮ, ਸਰਪੰਚ ਜਰਨੈਲ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਇੰਪਲਾਈਜ਼ ਕਾਲੋਨੀ ਵਿਖੇ ਚਾਹ-ਪਕੌੜਿਆਂ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਠੱਟਾ ਪੁਰਾਣਾ ਦੀਆਂ ਸੰਗਤਾਂ ਨੇ ਪ੍ਰਭਾਤ ਫੇਰੀ ਸਜਾਈ <br/>
Ad Position 24