ਸ਼ਾਹਕੋਟ, 3 ਜਨਵਰੀ (ਸੁਖਦੀਪ ਸਿੰਘ)- ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਦੇ ਸੰਬੰਧ 'ਚ ਬਲਵਿੰਦਰ ਸਿੰਘ ਸ਼ਾਹਕੋਟ ਵਲੋਂ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਇੰਪਲਾਈਜ਼ ਕਲੌਨੀ, ਸ਼ਾਹਕੋਟ ਵਿਖੇ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਸਵੇਰ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗ੍ਰੰਥੀ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਲੰਗਰ ਦੀ ਸ਼ੁਰੂਆਤ ਕੀਤੀ | ਸੇਵਾਦਾਰਾਂ ਨੇ ਸ਼ਰਧਾ-ਭਾਵਨਾ ਨਾਲ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਤੇ ਰਾਹਗੀਰਾਂ ਨੂੰ ਲੰਗਰ ਛਕਾਉਣ ਦੀ ਸੇਵਾ ਨਿਭਾਈ | ਬਲਵਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼-ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਸੁਰਿੰਦਰ ਸਿੰਘ ਬਲਹੋਤਰਾ, ਬਲਵਿੰਦਰ ਸਿੰਘ ਸੈਦਪੁਰ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ ਬਲਹੋਤਰਾ, ਰਵਿੰਦਰ ਨਾਥ ਗੁਪਤਾ, ਦਵਿੰਦਰ ਸਿੰਘ ਆਹਲੂਵਾਲੀਆ, ਸੋਨੂੰ, ਮਲਕੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਵਰਿੰਦਰ ਕੌਰ, ਰਜਨੀ, ਕੁਲਵਿੰਦਰ ਕੌਰ, ਪਰਮਜੀਤ ਕੌਰ ਆਦਿ ਨੇ ਸੇਵਾ ਨਿਭਾਈ |