ਕਪੂਰਥਲਾ, 3 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕ ਮੀਟਿੰਗ ਪਿੰਡ ਦੰਦੂਪੁਰ ਵਿਚ ਹੋਈ | ਮੀਟਿੰਗ ਵਿਚ ਕਿਸਾਨੀ ਮੰਗਾਂ 'ਤੇ ਵਿਚਾਰ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਜਸਪਾਲ ਸਿੰਘ ਨੂੰ ਦੰਦੂਪੁਰ ਇਕਾਈ ਦਾ ਪ੍ਰਧਾਨ, ਕੁਲਵਿੰਦਰ ਸਿੰਘ ਨੂੰ ਸਕੱਤਰ, ਜਗਜੀਤ ਸਿੰਘ ਨੂੰ ਖ਼ਜ਼ਾਨਚੀ, ਹਰਵਿੰਦਰ ਸਿੰਘ ਸੁੰਨੜ ਨੂੰ ਸਹਾਇਕ ਸਕੱਤਰ ਤੇ ਹਰਵਿੰਦਰ ਸਿੰਘ ਝੰਡ ਨੂੰ ਸਰਪ੍ਰਸਤ ਨਿਯੁਕਤ ਕੀਤਾ ਗਿਆ | ਹਰਜਿੰਦਰ ਸਿੰਘ ਰਾਣਾ ਸੈਦੋਵਾਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਯੂਨੀਅਨ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਤੇ ਯੂਨੀਅਨ ਵਲੋਂ ਉਲੀਕੇ ਗਏ ਸੰਘਰਸ਼ਾਂ 'ਚ ਵੱਧ ਚੜ੍ਹ ਕੇ ਸਾਥ ਦੇਣ | ਮੀਟਿੰਗ 'ਚ ਕੁਲਵਿੰਦਰ ਸਿੰਘ, ਜਗਜੀਤ ਸਿੰਘ, ਜਸਪਾਲ ਸਿੰਘ, ਹਰਵਿੰਦਰ ਸੁਮਨ ਨੰਬਰਦਾਰ, ਦਲਜਿੰਦਰ ਸਿੰਘ ਝੰਡ, ਸੁਖਦੇਵ ਸਿੰਘ, ਕਸ਼ਮੀਰ ਸਿੰਘ ਝੰਡ, ਗੁਰਮੇਲ ਸਿੰਘ ਜੱਜ, ਸੁਰਜੀਤ ਸਿੰਘ, ਹਰਭਜਨ ਸਿੰਘ, ਅਵਤਾਰ ਸਿੰਘ ਸੋਢੀ, ਦੀਪੂ ਸਰਪੰਚ, ਮਨਜਿੰਦਰ ਕਮਲ ਆਦਿ ਹਾਜ਼ਰ ਸਨ |