ਸੁਲਤਾਨਪੁਰ ਲੋਧੀ, 3 ਜਨਵਰੀ (ਥਿੰਦ)-ਸਟੱਡੀ ਅਤੇ ਟੂਰਿਸਟ ਵੀਜ਼ਿਆਂ ਦੇ ਮਾਹਿਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਸੁਲਤਾਨਪੁਰ ਲੋਧੀ ਵਲੋਂ ਨਵੇਂ ਸਾਲ ਮੌਕੇ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਜਿਸ 'ਚ ਉਹ ਅਮਰੀਕਾ, ਕੈਨੇਡਾ,ਯੂ. ਕੇ.,ਯੂਰਪ ਅਤੇ ਆਸਟ੍ਰੇਲੀਆ ਦਾ ਵਿਜ਼ਟਰ ਅਤੇ ਸਟੱਡੀ ਵੀਜ਼ਾ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ |ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਸੁਲਤਾਨਪੁਰ ਲੋਧੀ ਦੇ ਐਮ ਡੀ ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਅਮਰੀਕਾ, ਕੈਨੇਡਾ,ਯੂ ਕੇ,ਯੂਰਪ ਅਤੇ ਆਸਟਰੇਲੀਆ ਵੱਲੋਂ ਸੈਲਾਨੀਆਂ ਨੂੰ ਨੂੰ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ | ਜਿਸ ਵਿੱਚ ਬਹੁਤ ਘੱਟ ਖ਼ਰਚੇ ਤੇ ਇਨ੍ਹਾਂ ਦੇਸ਼ਾਂ ਦਾ ਟੂਰਿਸਟ ਵੀਜ਼ਾ ਪ੍ਰਾਪਤ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਕਿਹਾ ਕਿ ਸਾਰੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਵੱਲੋਂ ਨਵੇਂ ਸਾਲ ਮੌਕੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ | ਵਿਦੇਸ਼ਾਂ ਵਿੱਚ ਉਚੇਰੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀ ਅਮਰੀਕਾ, ਕੈਨੇਡਾ, ਯੂ.ਕੇ., ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਐਂਡ ਵੀਜ਼ਾ ਐਡਵਾਈਜ਼ਰ ਕੋਲ਼ ਪ੍ਰਸਿੱਧ ਵੀਜ਼ਾ ਮਾਹਿਰਾਂ ਦੀ ਟੀਮ ਹੈ ਜੋ ਉਮੀਦਵਾਰ ਦੀ ਫਾਇਲ ਨੂੰ ਨਵੇਂ ਢੰਗਾਂ ਨਾਲ ਤਿਆਰ ਕਰਕੇ ਅੰਬੈਸੀ ਵਿੱਚ ਪੇਸ਼ ਕਰਦੇ ਹਨ |ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਵੇਂ ਸਾਲ ਮੌਕੇ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾਵੇਗੀ |