ਕਪੂਰਥਲਾ, 3 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੂਬਾ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਬਿਜਲੀ ਸੋਧ ਬਿੱਲ, ਬੀਜ ਬਿੱਲ, ਮੁਕਤ ਵਪਾਰ ਸਮਝੌਤੇ ਨੂੰ ਲੈ ਕੇ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਯੂਨੀਅਨ ਦੇ ਆਗੂ ਦਲਜੀਤ ਸਿੰਘ ਵਲੋਂ ਫੱਤੂਢੀਂਗਾ ਥਾਣੇ ਵਿਚ ਦਿੱਤੀ ਗਈ ਸ਼ਿਕਾਇਤ ਦੀ ਕੋਈ ਸੁਣਵਾਈ ਨਾ ਹੋਣ 'ਤੇ ਯੂਨੀਅਨ ਵਲੋਂ 8 ਜਨਵਰੀ ਨੂੰ ਥਾਣੇ ਮੂਹਰੇ ਧਰਨਾ ਦਿੱਤਾ ਜਾਵੇਗਾ | ਮੀਟਿੰਗ ਵਿਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਮੀਟਿੰਗ ਵਿਚ ਯੂਨੀਅਨ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਰਜੀਤ ਸਿੰਘ ਨੱਥੂ ਚਾਹਲ ਨੂੰ ਸਕੱਤਰ, ਜਸਵੀਰ ਸਿੰਘ ਖਾਨੋਵਾਲ ਨੂੰ ਮੀਤ ਸਕੱਤਰ, ਮਨਜੀਤ ਸਿੰਘ ਨੂੰ ਬਲਾਕ ਦਾ ਮੀਤ ਪ੍ਰਧਾਨ, ਪਿ੍ਤਪਾਲ ਸਿੰਘ ਲਾਡੀ ਔਜਲਾ ਨੂੰ ਮੀਤ ਪ੍ਰਧਾਨ ਤੇ ਸਰਬਜੀਤ ਸਿੰਘ ਕੋਟ ਕਰਾਰ ਖਾਂ ਦੀ ਬਾਰ ਸਕੱਤਰ ਵਜੋਂ ਚੋਣ ਕੀਤੀ ਗਈ | ਮੀਟਿੰਗ ਵਿਚ ਕਿਸਾਨ ਆਗੂ ਗੁਰਦੀਪ ਸਿੰਘ, ਦਲਜੀਤ ਸਿੰਘ, ਸੁਰਜੀਤ ਸਿੰਘ, ਸੁਖਚੈਨ ਸਿੰਘ, ਮਨਜੀਤ ਸਿੰਘ, ਅਮਰਜੀਤ ਸਿੰਘ, ਹਰਜੀਤ ਸਿੰਘ, ਬਿੰਦੂ ਸੁੰਨੜਵਾਲ, ਜਸਵੀਰ ਸਿੰਘ, ਗੁਰਦੀਪ ਸਿੰਘ, ਚੰਨ ਮੋਮੀ, ਮਨਜਿੰਦਰ ਕਮਲ ਆਦਿ ਹਾਜ਼ਰ ਸਨ |