08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕਿਰਤੀ ਕਿਸਾਨ ਯੂਨੀਅਨ ਦੀ ਯੂਥ ਵਿੰਗ ਦੇ ਗੁਰਵੀਰ ਸਿੰਘ ਕਾਦੂਪੁਰ ਜ਼ਿਲ੍ਹਾ ਕਨਵੀਨਰ ਬਣੇ <br/>

Ad Position 21
No active advertisement
ਮੀਟਿੰਗ ਦੌਰਾਨ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਸਹਿਸਰਾ, ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨਾਮੱਲ, ਯੂਥ ਵਿੰਗ ਦੀ ਚੁਣੀ ਗਈ ਕਮੇਟੀ ਨਾਲ | ਤਸਵੀਰ: ਜੋਗਿੰਦਰ ਸਿੰਘ ਜਾਤੀਕੇ <br/> 04-01-2026
ਭੰਡਾਲ ਬੇਟ, 3 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਭੰਡਾਲ ਬੇਟ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨਾਮਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮੀਟਿੰਗ ਨੂੰ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਸਹਿਸਰਾ ਨੇ ਸੰਬੋਧਨ ਕੀਤਾ ਤੇ ਦੱਸਿਆ ਕਿ ਕੇਂਦਰ ਸਰਕਾਰ 2025, ਸੋਧ ਬਿਜਲੀ ਬਿੱਲ ਲਿਆ ਰਹੀ ਹੈ ਜਿਸ ਨਾਲ ਪੰਜਾਬ ਦੀ ਬਿਜਲੀ ਤੇ ਕੇਂਦਰ ਸਰਕਾਰ ਦਾ ਕੰਟਰੋਲ ਹੋ ਜਾਵੇਗਾ ਤਾਂ ਬਿਜਲੀ ਮਹਿੰਗੀ ਹੋ ਜਾਵੇਗੀ ਤੇ ਕਿਸਾਨਾਂ ਮਜ਼ਦੂਰਾਂ ਨੂੰ ਮਿਲ ਰਹੀ ਸਬਸਿਡੀ ਖ਼ਤਮ ਹੋ ਜਾਵੇਗੀ | ਇਸੇ ਤਰ੍ਹਾਂ 2025 ਸੀਡ ਬਿਲ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ ਤੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਚੁਣੀ ਗਈ ਜਿਸ ਵਿਚ ਗੁਰਬੀਰ ਸਿੰਘ ਕਾਦੂਪੁਰ ਨੂੰ ਜ਼ਿਲ੍ਹਾ ਕਨਵੀਨਰ ਬਣਾਇਆ ਗਿਆ, ਕਮੇਟੀ ਮੈਂਬਰ ਅੰਮਿ੍ਤਪਾਲ ਸਿੰਘ ਸਿੰਘ ਧਾਲੀਵਾਲ ਬੇਟ, ਮਨਦੀਪ ਸਿੰਘ ਖ਼ਾਨਪੁਰ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਨਵਜੋਤ ਸਿੰਘ ਮੁੰਡੀ, ਮੁਖ਼ਤਿਆਰ ਸਿੰਘ ਬਿਸ਼ਨਪੁਰ, ਜਗਜੀਤ ਸਿੰਘ ਭੰਡਾਲ ਬੇਟ, ਅਰਸ਼ ਦੀਪ ਸਿੰਘ, ਜਗਜੀਤ ਸਿੰਘ ਪੱਡਾ ਚੁਣੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ 8 ਨੂੰ ਥਾਣਾ ਫੱਤੂਢੀਂਗਾ ਮੂਹਰੇ ਧਰਨਾ- ਰਾਣਾ ਸੈਦੋਵਾਲ <br/>
Ad Position 24