16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੱਤਰਕਾਰਾਂ 'ਤੇ ਝੂਠੇ ਕੇਸ ਪਾ ਕੇ ਪਰਚੇ ਦਰਜ ਕਰਨਾ ਲੋਕਤੰਤਰ 'ਤੇ ਸਿੱਧਾ ਹਮਲਾ- ਗੁਰਪ੍ਰੀਤ ਸਿੰਘ ਚੀਦਾ

Ad Position 21
No active advertisement
ਅਜੀਤ ਡੈਸਕ 05-01-2026

ਭੁਲੱਥ, 4 ਜਨਵਰੀ (ਮੇਹਰ ਚੰਦ ਸਿੱਧੂ)- ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬਣੇ ਪੱਤਰਕਾਰਾਂ ਮਨਿੰਦਰਜੀਤ ਸਿੰਘ ਸਿੱਧੂ, ਸੀਨੀਅਰ ਪੱਤਰਕਾਰ ਮਿੰਟੂ ਗੁਰੂਸਰੀਆ ਤੇ ਆਰ. ਟੀ. ਆਈ. ਕਾਰਕੁਨ ਮਾਣਕ ਗੋਇਲ ਸਮੇਤ 10 ਵਿਅਕਤੀਆਂ 'ਤੇ ਝੂਠੇ ਕੇਸ ਪਾਉਣ ਦੀ ਪੇਂਡੂ ਮਜ਼ਦੂਰ ਯੂਨੀਅਨ ਨਿਖੇਧੀ ਕਰਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪੱਤਰਕਾਰਾਂ ਤੇ ਆਰ. ਟੀ. ਆਈ. ਕਾਰਕੁਨਾਂ 'ਤੇ ਪਰਚੇ ਦਰਜ ਕਰਕੇ ਮੀਡੀਆ ਦੀ ਆਜ਼ਾਦੀ 'ਤੇ ਸੱਤਾ ਨੂੰ ਸਵਾਲ ਪੁੱਛਣ ਦੇ ਜਮਹੂਰੀ ਹੱਕਾਂ ਦਾ ਕਤਲ ਕਰਾਰ ਦਿੱਤਾ, ਜੋ ਲੋਕਤੰਤਰ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ੁਬਾਨਬੰਦੀ ਕਰਨ ਵਰਗੇ ਕੋਝੇ ਹੱਥਕੰਡੇ ਅਪਣਾ ਰਹੀ ਹੈ | ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੀ ਥਾਂ ਸਰਕਾਰ ਪੱਤਰਕਾਰਾਂ ਤੇ ਆਰ. ਟੀ. ਆਈ. ਕਾਰਕੁਨਾਂ ਦੀ ਜ਼ੁਬਾਨਬੰਦੀ ਨਹੀਂ ਕਰ ਸਕਦੀ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਪੱਤਰਕਾਰਾਂ 'ਤੇ ਪਾਏ ਝੂਠੇ ਪਰਚੇ ਜਲਦ ਰੱਦ ਕਰੇ ਨਹੀਂ ਤਾਂ ਪੇਂਡੂ ਮਜ਼ਦੂਰ ਯੂਨੀਅਨ ਉਨ੍ਹਾਂ ਦੇ ਹੱਕ ਵਿਚ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ |

Ad Position 22
No active advertisement
ਪਿਛਲੀ ਖ਼ਬਰ ਨਿਊ ਸਟਾਰ ਸਿਟੀ ਬਸੰਤ ਨਗਰ ਵਿਖੇ ਸਰਬ ਸੇਵਾ ਸਦਨ ਦਾ ਉਦਘਾਟਨ ਅਗਲੀ ਖ਼ਬਰ ਅਲੈਕਸ ਇੰਸਟੀਚਿਊਟ ਨਿੱਕੇ ਘੁੰਮਣ ਵਿਖੇ ਨਵੇਂ ਵਰ੍ਹੇ ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ
Ad Position 24