16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸੰਗਤ ਸਾਹਿਬ ਵਿਖੇ ਢਾਡੀ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 05-01-2026

ਕਪੂਰਥਲਾ, 4 ਜਨਵਰੀ (ਸਡਾਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਵਿਖੇ ਢਾਡੀ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਬੱਚਿਆਂ ਨੇ ਸ਼ਬਦ ਗਾਇਣ ਕੀਤਾ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸੁਰਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ | ਸਮਾਗਮ ਦੌਰਾਨ ਗਿਆਨੀ ਜਤਿੰਦਰ ਸਿੰਘ ਨੂਰਪੁਰੀ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਬੀਰ ਰਸ ਦੀਆਂ ਵਾਰਾਂ ਸਰਵਣ ਕਰਵਾਈਆਂ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਢਾਡੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਦਿਆਲ ਸਿੰਘ ਝੀਤਾ, ਮਹਿੰਦਰਪਾਲ ਸਿੰਘ ਬੇਦੀ, ਹਰਭਜਨ ਸਿੰਘ, ਹਰਦੀਪ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ ਮਾਹੂ, ਅਵਤਾਰ ਸਿੰਘ, ਕੰਵਰਇਕਬਾਲ ਸਿੰਘ, ਜਸਵੰਤ ਸਿੰਘ ਫੋਰਮੈਨ, ਦਲਜੀਤ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਗੁਰਦੀਪ ਸਿੰਘ ਅਨੇਜਾ, ਉਂਕਾਰ ਸਿੰਘ, ਹਰਜਿੰਦਰ ਸਿੰਘ ਹਾਂਡਾ, ਰਮਿੰਦਰ ਸਿੰਘ ਬੇਦੀ, ਰਵਿੰਦਰ ਸਿੰਘ, ਮਹਿੰਦਰ ਸਿੰਘ ਭਾਟੀਆ, ਫੁੰਮਣ ਸਿੰਘ, ਮਨਜੀਤ ਸਿੰਘ ਪ੍ਰਦੇਸੀ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਅਮਰੀਕ ਸਿੰਘ ਘੁੰਮਣ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਵਰਕਰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ-ਐਚ. ਐਸ. ਵਾਲੀਆ ਅਗਲੀ ਖ਼ਬਰ ਕੁਝ ਦਿਨ ਪਹਿਲਾਂ ਜੰਮੂ-ਕਸ਼ਮੀਰ ਤੋਂ ਇਕ ਫ਼ੈਕਟਰੀ 'ਚ ਕੰਮ ਕਰਨ ਆਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼
Ad Position 24