16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਅਕਾਲੀ ਵਰਕਰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ-ਐਚ. ਐਸ. ਵਾਲੀਆ

Ad Position 21
No active advertisement
ਅਜੀਤ ਡੈਸਕ 05-01-2026

ਕਪੂਰਥਲਾ, 4 ਜਨਵਰੀ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੇ ਹਿਤਾਂ ਦੀ ਰਾਖੀ ਕੀਤੀ ਹੈ ਤੇ ਅਕਾਲੀ ਸਰਕਾਰ ਦੌਰਾਨ ਹੀ ਪੰਜਾਬ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮਿਲੀਆਂ ਪਰ ਹੁਣ ਮੌਜੂਦਾ ਸਰਕਾਰ ਤੋਂ ਉਨ੍ਹਾਂ ਨੂੰ ਲਾਅਰੇ ਹੀ ਮਿਲ ਰਹੇ ਹਨ | ਐਚ.ਐਸ. ਵਾਲੀਆ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਪਾਰਟੀ ਨੂੰ ਜਥੇਬੰਧਕ ਤੌਰ 'ਤੇ ਮਜ਼ਬੂਤ ਕਰਨ ਦੀ ਹੈ | ਉਨ੍ਹਾਂ ਕਿਹਾ ਕਿ ਸਮੂਹ ਪਾਰਟੀ ਵਰਕਰ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਤੇ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ | ਉਨ੍ਹਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਕਰਵਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕੀਤਾ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਵਿਚ ਆਈ ਤੇ ਹੁਣ ਵੀ ਸਿਰਫ਼ ਝੂਠੇ ਲਾਅਰੇ ਹੀ ਲਗਾ ਰਹੀ ਹੈ ਜਦਕਿ ਸੂਬੇ ਅੰਦਰ ਕੋਈ ਵੀ ਵਿਕਾਸ ਕਾਰਜ ਨਹੀਂ ਹੋ ਰਹੇ ਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ | ਆਏ ਦਿਨ ਗੋਲੀਆਂ ਮਾਰ ਕੇ ਲੋਕਾਂ ਦਾ ਕਤਲ ਕੀਤਾ ਜਾ ਰਿਹਾ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਐਚ.ਐਸ. ਵਾਲੀਆ ਨੇ ਕਿਹਾ ਕਿ ਸੂਬੇ ਦੇ ਹਾਲਾਤ ਵਿਗਾੜਨ ਵਿਚ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਉਨ੍ਹਾਂ ਅਕਾਲੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ- ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸੰਗਤ ਸਾਹਿਬ ਵਿਖੇ ਢਾਡੀ ਦਰਬਾਰ ਕਰਵਾਇਆ
Ad Position 24