16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ- ਸੁਖਪਾਲ ਸਿੰਘ ਖਹਿਰਾ

Ad Position 21
No active advertisement
ਅਜੀਤ ਡੈਸਕ 05-01-2026

• ਅੰਮਿ੍ਤਸਰ 'ਚ ਵਿਆਹ ਸਮਾਗਮ ਦੌਰਾਨ ਚਿੱਟੇ ਦਿਨ ਸਾਬਕਾ ਸਰਪੰਚ ਦੇ ਕਤਲ ਦੀ ਸਖ਼ਤ ਨਿਖੇਧੀ
ਭੁਲੱਥ, 4 ਜਨਵਰੀ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੈ੍ਰੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ ਢੇਰੀ ਹੁੰਦੀ ਨਜ਼ਰ ਆ ਰਹੀ ਹੈ ਤੇ ਪੰਜਾਬ ਅੰਦਰ ਅਰਾਜਕਤਾ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਸੂਬਾ ਗੈਂਗਸਟਰਾਂ ਦੇ ਹਵਾਲੇ ਹੋ ਚੁੱਕਾ ਹੈ | ਉਨ੍ਹਾਂ ਅੰਮਿ੍ਤਸਰ ਵਿਚ ਵਿਆਹ ਸਮਾਗਮ ਦੌਰਾਨ ਦਿਨ ਦਿਹਾੜੇ ਵਲਟੋਹਾ ਦੇ ਸਾਬਕਾ ਸਰਪੰਚ ਜਰਮਲ ਸਿੰਘ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਲੱਗ ਰਹੀ ਹੈ | ਉਨ੍ਹਾਂ ਕਿਹਾ ਕਿ ਵਿਆਹ ਵਰਗੀਆਂ ਜਨਤਕ ਖ਼ੁਸ਼ੀਆਂ ਦੇ ਸਮਾਗਮਾਂ ਵਿਚ ਲੋਕਾਂ ਨੂੰ ਬੇਦਰਦੀ ਨਾਲ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ, ਜਿਸ ਤੋਂ ਸਪਸ਼ਟ ਹੁੰਦਾ ਕਿ ਅਪਰਾਧੀਆਂ ਨੂੰ ਹੁਣ ਕਾਨੂੰਨ ਦਾ ਕੋਈ ਡਰ ਨਹੀਂ ਰਹਿ ਗਿਆ | ਅਜਿਹੀਆਂ ਘਟਨਾਵਾਂ ਪੰਜਾਬ ਅੰਦਰ ਆਏ ਦਿਨ ਵਾਪਰ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅਕਾਲੀ ਫ਼ੰਡ ਨੰਗਲ ਮੱਝਾ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਕਾਲੀ ਵਰਕਰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ-ਐਚ. ਐਸ. ਵਾਲੀਆ
Ad Position 24