ਫਗਵਾੜਾ, 4 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਅਕਾਲੀ ਫ਼ੰਡ ਨੰਗਲ ਮੱਝਾ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਨਗਰ ਕੀਰਤਨ ਵਿਚ ਤਰਨਾ ਦਲ ਨੀਲੀਆਂ ਫ਼ੌਜਾਂ ਗਤਕਾ ਪਾਰਟੀ ਵਲੋਂ ਹਰ ਪੜਾਅ ਵਿਚ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਮਨਮੋਹਨਪ੍ਰੀਤ ਸਿੰਘ ਚੀਮਾ ਜੋਧਪੁਰ ਬਰਨਾਲਾ ਵਾਲਿਆਂ ਨੇ ਸੰਗਤਾਂ ਨੂੰ ਗੁਰਿ ੲਤਿਹਾਸ ਸਰਵਣ ਕਰਵਾਇਆ | ਇਸ ਨਗਰ ਕੀਰਤਨ ਵਿਚ ਸੰਗਤਾਂ ਲਈ ਥਾਂ-ਥਾਂ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ, ਪਰਮਿੰਦਰ ਸਿੰਘ ਲਾਡੀ, ਹਰਵਿੰਦਰ ਸਿੰਘ, ਰਣਜੀਤ ਸਿੰਘ, ਸਤਵਿੰਦਰ ਸਿੰਘ, ਰਛਪਾਲ ਸਿੰਘ, ਜਗਤਾਰ ਸਿੰਘ, ਪਲਵਿੰਦਰ ਸਿੰਘ, ਹਰਵਿੰਦਰ ਸਿੰਘ ਪੰਚ, ਹਰਿੰਦਰ ਸਿੰਘ, ਰਣਜੀਤ ਕਲੇਰ ਸਰਪੰਚ, ਅਮਰੀਕ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ ਲਾਡੀ, ਅਮਰੀਕ ਸਿੰਘ ਮੀਕਾ, ਅਮਰੀਕ ਸਿੰਘ ਸੈਕਟਰੀ, ਸੁਰਜੀਤ ਬੰਗੜ, ਜੁਝਾਰ ਸਿੰਘ ਤੋਂ ਇਲਾਵਾ ਕਲਗੀਧਰ ਨੌਜਵਾਨ ਸਭਾ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਗੁਰਦੁਆਰਾ ਨਾਨਕਸਰ ਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਤੇ ਮੈਂਬਰ ਆਦਿ ਹਾਜ਼ਰ ਸਨ |