ਭੁਲੱਥ, 4 ਜਨਵਰੀ (ਮਨਜੀਤ ਸਿੰਘ ਰਤਨ)- ਭੁਲੱਥ ਦੇ ਵੱਖ ਵੱਖ ਗੁਰੂ ਘਰਾਂ ਵਿਚ 5 ਜਨਵਰੀ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਰੱਖੇ ਗਏ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਕਥਾ, ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਜਾਵੇਗਾ |