16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਾਨ ਸਰਕਾਰ ਰਾਜਸੀ ਹਿਤਾਂ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਦੇ ਧਾਰਮਿਕ ਮਾਮਲਿਆਂ 'ਚ ਦਖ਼ਲਅੰਦਾਜ਼ੀ ਕਰ ਰਹੀ-ਜਥੇਦਾਰ ਕਲਿਆਣ

Ad Position 21
No active advertisement
ਅਜੀਤ ਡੈਸਕ 05-01-2026
ਸੁਲਤਾਨਪੁਰ ਲੋਧੀ, 4 ਜਨਵਰੀ (ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਦਾ ਸੁਲਤਾਨਪੁਰ ਲੋਧੀ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਕਲਿਆਣ ਨੇ ਬੀਤੇ ਦਿਨ ਸਨੌਰ, ਪਟਿਆਲਾ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮੰਦਭਾਗੀ ਘਟਨਾ 'ਤੇ ਗਹਿਰਾ ਦੁੱਖ ਤੇ ਰੋਸ ਪ੍ਰਗਟ ਕਰਦੇ ਹੋਏ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |
ਐਸ. ਜੀ. ਪੀ. ਸੀ. ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਕਲਿਆਣ ਨੇ ਕਿਹਾ ਕਿ ਮਾਨ ਸਰਕਾਰ ਦੌਰਾਨ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਤੇ ਸਰਕਾਰ ਇਨ੍ਹਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਖ਼ੁਦ ਸੁਲਤਾਨਪੁਰ ਲੋਧੀ ਵਿਖੇ ਦੋ ਸਾਲ ਪਹਿਲਾਂ ਇਕ ਗੁਰੂ ਘਰ 'ਚ ਜੋੜਿਆਂ ਸਮੇਤ ਪੁਲਿਸ ਵਾੜ ਕੇ ਫਾਇਰਿੰਗ ਵੀ ਕਰਵਾਈ ਸੀ ਤੇ ਫਿਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਇਸ ਖ਼ਬਰ ਨੂੰ ਦਬਾਉਣ ਲਈ ਹਰ ਇਕ ਹੀਲਾ ਵਰਤਿਆ | ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਵਾਲੇ ਫ਼ਰੇਬੀਆਂ ਨੂੰ ਪਛਾਣੀਏ | ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿਚ ਦਖ਼ਲ ਅੰਦਾਜ਼ੀ ਕਰਨ ਦੇ ਦੋਸ਼ ਲਗਾਉਂਦੇ ਕਿਹਾ ਕਿ ਸਰਕਾਰ ਰਾਜਸੀ ਹਿਤਾਂ ਦੀ ਪੂਰਤੀ ਲਈ ਪਰਚੇ ਦਰਜ ਕਰ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਭਾਈ ਮਨਪ੍ਰੀਤ ਸਿੰਘ ਪ੍ਰਚਾਰਕ ਦੇ ਇਲਾਵਾ ਗੁਰਪ੍ਰੀਤ ਸਿੰਘ ਬੇਰ ਸਾਹਿਬ, ਭਾਈ ਲਖਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਦੀ ਬੇਗੋਵਾਲ ਵਿਖੇ ਇਕ ਅਹਿਮ ਮੀਟਿੰਗ ਅਗਲੀ ਖ਼ਬਰ ਭੁਲੱਥ ਦੇ ਗੁਰੂ ਘਰਾਂ 'ਚ ਪ੍ਰਕਾਸ਼ ਪੁਰਬ ਸਮਾਗਮ ਅੱਜ
Ad Position 24