ਬੇਗੋਵਾਲ, 4 ਜਨਵਰੀ (ਸੁਖਜਿੰਦਰ ਸਿੰਘ)- ਐਂਟੀ ਕੁਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਦੀ ਬੇਗੋਵਾਲ ਇਕਾਈ ਦੀ ਇਕ ਅਹਿਮ ਮੀਟਿੰਗ ਬੇਗੋਵਾਲ ਵਿਖੇ ਸਟੇਟ ਪੰਜਾਬ ਪ੍ਰਧਾਨ ਹਰੀਸ਼ ਅਰੋੜਾ, ਚੇਅਰਮੈਨ ਦਲਜੀਤ ਸਿੰਘ ਮੰਡਾ ਤੇ ਬੇਗੋਵਾਲ ਪ੍ਰਧਾਨ ਸੰਗਤ ਸਿੰਘ ਸੁਦਾਮਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਮੀਟਿੰਗ ਦੌਰਾਨ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਸੀਨੀਅਰ ਮੈਂਬਰ ਅਮਰਜੋਤ ਸਿੰਘ ਜੱਜ ਨੂੰ ਬੇਗੋਵਾਲ ਦੇ ਨਵੇਂ ਪ੍ਰਧਾਨ ਵਜੋਂ ਨਿਯੁਕਤ ਕਰਦਿਆਂ ਜ਼ਿੰਮੇਵਾਰੀ ਸੌਂਪੀ ਗਈ | ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਪ੍ਰੇਮ ਵਾਈਸ ਪ੍ਰਧਾਨ ਪੰਜਾਬ, ਰਘਵੀਰ ਸਿੰਘ ਵਾਈਸ ਪ੍ਰਧਾਨ ਬੇਗੋਵਾਲ, ਮਨਜੀਤਪਾਲ ਸਿੰਘ ਕੈਸ਼ੀਅਰ ਨਿਯੁਕਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੰਗਤ ਸਿੰਘ ਸੁਧਾਮਾਂ ਤੇ ਹੋਰਨਾਂ ਵਲੋਂ ਨਵੇਂ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਮੀਟਿੰਗ ਦੌਰਾਨ ਅਮਰਜੋਤ ਸਿੰਘ ਜੱਜ ਨੇ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਮਿਲਣ ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਇਸ ਮੌਕੇ ਮੀਟਿੰਗ 'ਚ ਸਭ ਤੋਂ ਪਹਿਲਾਂ ਸਾਰੇ ਮੈਂਬਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ, ਤਨਦੇਹੀ ਦੇ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਤੇ ਲੋਕਾਂ ਦੇ ਮਸਲਿਆਂ ਦੇ ਹੱਲ ਕਰਨ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ | ਭਿ੍ਸ਼ਟਾਚਾਰ ਦੇ ਬੋਲਬਾਲੇ ਨੂੰ ਖ਼ਤਮ ਕਰਨ ਲਈ ਰਣਨੀਤੀ ਬਣਾਈ ਗਈ | ਪ੍ਰਧਾਨ ਅਮਰਜੋਤ ਸਿੰਘ ਜੱਜ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਅੱਜ ਕੱਲ ਚਾਈਨਾ ਡੋਰ ਦੀ ਬਹੁਤ ਜ਼ਿਆਦਾ ਵਿੱਕਰੀ ਹੋ ਰਹੀ ਹੈ ਜਿਸ ਨੂੰ ਰੋਕਣ ਲਈ ਅਸੀਂ ਇਸ ਦੀ ਖ਼ਰੀਦ ਬੰਦ ਕਰਵਾਵਾਂਗੇ | ਇਸ ਮੌਕੇ ਉਨਾਂ ਨਾਲ ਦੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਜੋ ਬੇਗੋਵਾਲ ਨਡਾਲਾ ਤੇ ਹੋਰਨਾਂ ਕਸਬਿਆਂ ਵਿਚ ਭਾਰੀ ਵਾਹਨ ਲੰਘਦੇ ਹਨ ਜਿਨ੍ਹਾਂ ਕਰਕੇ ਸ਼ਹਿਰਾਂ ਵਿਚ ਕਾਫ਼ੀ ਜਾਮ ਲੱਗਣ ਕਾਰਨ ਲੋਕਾਂ ਨੂੰ ਪਰੇਸ਼ਾਨ ਹੋਣਾ ਪੈਂਦਾ ਹੈ ਤੇ ਉਸ ਭਾਰੀ ਵਾਹਨਾਂ ਨੂੰ ਰੋਕਣ ਲਈ ਹੱਲ ਕੀਤਾ ਜਾਵੇ | ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪੁਲਿਸ ਥਾਣਿਆਂ ਵਿਚ ਪੁਲਿਸ ਦੀ ਨਫ਼ਰੀ ਵਧਾਈ ਜਾਵੇ ਤਾਂ ਜੋ ਕਿ ਲੋਕਾਂ ਦੇ ਕੰਮਕਾਜ ਸਮੇਂ ਸਿਰ ਹੋ ਸਕਣ | ਇਸ ਮੌਕੇ ਅਮਰਜੀਤ ਸਿੰਘ ਬਾਵਾ, ਜਗਜੀਤ ਸਿੰਘ ਦਾਰਾ, ਭੁਪਿੰਦਰ ਸਿੰਘ ਰਾਜੂ, ਅਮਰੀਕ ਸਿੰਘ ਰਾਵਾਂ, ਗੁਰਬਚਨ ਸਿੰਘ ਮੁਲਤਾਨੀ, ਸੁਖਦੇਵ ਸਿੰਘ ਤੇ ਹੋਰ ਕਈ ਹਾਜ਼ਰ ਸਨ |