16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਚੋਣਾਂ ਸੰਬੰਧੀ ਮਾਨ ਵਲੋਂ ਆਪ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 05-01-2026
ਫਗਵਾੜਾ, 4 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਸਾਰੇ ਸੈੱਲਾਂ ਦੀ ਸਾਂਝੀ ਮਿਲਣੀ ਦਾ ਵਿਸ਼ੇਸ਼ ਪ੍ਰੋਗਰਾਮ ਸਥਾਨਕ ਆਸ਼ੀਸ਼ ਕੰਟੀਨੈਂਟਲ ਹੋਟਲ ਵਿਖੇ ਕਰਵਾਇਆ ਗਿਆ | ਇਸ ਮੌਕੇ ਪਾਰਟੀ ਦੇ ਸੂਬਾਈ ਬੁਲਾਰੇ ਤੇ ਵਿਧਾਨ ਸਭਾ ਹਲਕਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਸ਼ਾਮਲ ਹੋਏ ਤੇ ਵਿਸ਼ੇਸ਼ ਤੌਰ 'ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਸ਼ਾਮਿਲ ਹੋਏ | ਇਸ ਮੌਕੇ ਸਮੂਹ ਹਾਜ਼ਰ ਅਹੁਦੇਦਾਰਾਂ ਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰੋ-ਘਰੀਂ ਪਹੁੰਚਾਉਣ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਸਮਾਗਮ 'ਚ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਸਰਬਜੀਤ ਸਿੰਘ ਲੁਬਾਣਾ, ਮੇਅਰ ਰਾਮ ਪਾਲ ਉੱਪਲ, ਲਲਿਤ ਸਕਲਾਨੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਤਵਿੰਦਰ ਰਾਮ ਸੰਗਠਨ ਮੰਤਰੀ ਤੇ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਸਮੇਤ ਫਗਵਾੜਾ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ | ਇਸ ਮੌਕੇ ਹਰਜੀ ਮਾਨ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਲੋਕਾਂ ਲਈ ਕੰਮ ਕਰਕੇ ਵਿਖਾਉਂਦੀ ਹੈ | ਇਸ ਮੌਕੇ ਸੰਤੋਸ਼ ਕੁਮਾਰ ਗੋਗੀ, ਗੁਰਦੀਪ ਸਿੰਘ ਦੀਪਾ, ਨਵਨੀਤ ਉੱਪਲ, ਅਮਰਿੰਦਰ ਸਿੰਘ, ਹਰਪ੍ਰੀਤ ਸਿੰਘ ਭੋਗਲ ਕੌਂਸਲਰ, ਪਰਮਜੀਤ ਖੁਰਾਨਾ ਕੌਂਸਲਰ, ਇੰਦਰਜੀਤ ਪੀਪਾਰੰਗੀ ਕੌਂਸਲਰ, ਰਵੀ ਸਿੱਧੂ ਕੌਂਸਲਰ, ਹਰੀਸ਼ ਕੁਮਾਰ ਬਲਾਕ ਪ੍ਰਧਾਨ, ਰਵੀ ਕੁਮਾਰ ਮੰਤਰੀ, ਮਦਨ ਲਾਲ ਬਲਾਕ ਪ੍ਰਧਾਨ, ਹੁਕਮ ਸਿੰਘ ਬਲਾਕ ਪ੍ਰਧਾਨ, ਅਜੇ ਕੁਮਾਰ, ਸਾਉਦੀ ਸਿੰਘ, ਪੰਚਾਇਤ ਯੂਨੀਅਨ ਫਗਵਾੜਾ ਦੇ ਪ੍ਰਧਾਨ ਨਰਿੰਦਰ ਸਿੰਘ ਸਰਪੰਚ ਮਾਧੋਪੁਰ, ਕੁਲਵਿੰਦਰ ਸਿੰਘ ਅਠੌਲੀ, ਪੁਰਸ਼ੋਤਮ ਲਾਲ ਵਾਹਦ, ਰਿੰਪਲ ਕੁਮਾਰ ਵਜੀਦੋਵਾਲ, ਸਰਵਣ ਸਿੰਘ ਚਿਹੇੜੂ, ਅਮਨਦੀਪ ਮੌਲੀ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੁਸਾਖੇਲ (ਮਹਿਮਦਪੁਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਵਿਖੇ ਸਮਾਗਮ
Ad Position 24