16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪਿੰਡ ਮੁਸਾਖੇਲ (ਮਹਿਮਦਪੁਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-01-2026
ਭੁਲੱਥ, 4 ਜਨਵਰੀ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਮੂਸਾਖੇਲ (ਮਹਿਮਦਪੁਰ) ਤੋਂ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੂਸਾਖੇਲ, ਮਹਿਮਦਪੁਰ ਤੇ ਸ਼ਾਦੀਪੁਰ ਦੀਆਂ ਸੰਗਤਾਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸ਼੍ਰੀ ਸਿੰਘ ਸਭਾ ਸਾਹਿਬ ਮੂਸਾ ਖੇਲ ਤੋਂ ਆਰੰਭ ਹੋ ਕੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਵੱਖ-ਵੱਖ ਜਗ੍ਹਾ 'ਤੇ ਨਗਰ ਦੀਆਂ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕੀਤੇ ਗਏ ਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦੀ ਤਰ੍ਹਾਂ-ਤਰ੍ਹਾਂ ਦੇ ਪਕਵਾਨਾਂ ਦੇ ਲੰਗਰਾਂ ਨਾਲ ਸੇਵਾ ਕੀਤੀ ਗਈ | ਨਗਰ ਕੀਰਤਨ ਦੌਰਾਨ ਸਾਰੇ ਰਸਤੇ ਵਿਚ ਰਾਗੀ ਜਥਿਆਂ ਵੱਲੋਂ ਕੀਰਤਨ ਸਰਵਣ ਕੀਤਾ ਗਿਆ | ਇਸ ਮੌਕੇ ਮਲਕੀਤ ਸਿੰਘ ਪ੍ਰਧਾਨ ਗੁਰਦੁਆਰਾ ਮੂਸਾ ਖੇਲ, ਬਿਕਰਮ ਸਿੰਘ, ਭਜਨ ਸਿੰਘ, ਜੋਗਿੰਦਰ ਸਿੰਘ, ਕੈਪਟਨ ਸੂਰਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਮਹਿਮਦਪੁਰ, ਸੂਬੇਦਾਰ ਪ੍ਰਕਾਸ਼ ਸਿੰਘ ਸਾਬਕਾ ਸਰਪੰਚ, ਕੈਪਟਨ ਸੂਰਤ ਸਿੰਘ, ਮਨਜੀਤ ਸਿੰਘ ਸਰਪੰਚ ਮਹਿਮਦਪੁਰ, ਜਸਵੀਰ ਸਿੰਘ ਨੀਟਾ, ਰਘਬੀਰ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ ਕਾਲੀ, ਸੁਰਿੰਦਰ ਸਿੰਘ ਨੰਬਰਦਾਰ, ਜੋਗਿੰਦਰ ਸਿੰਘ, ਜਰਨੈਲ ਸਿੰਘ, ਲਖਵਿੰਦਰ ਸਿੰਘ ਖ਼ਾਲਸਾ, ਬਿਕਰਮ ਸਿੰਘ, ਨੰਬਰਦਾਰ ਸੁਖਜਿੰਦਰ ਸਿੰਘ, ਜਸਵੀਰ ਕੌਰ ਸਰਪੰਚ, ਸੰਨੀ ਮੱਟੂ, ਗੁਰਚਰਨ ਸਿੰਘ, ਤਰਲੋਚਨ ਸਿੰਘ, ਸੁਰਿੰਦਰ ਸਿੰਘ, ਬਲਵੀਰ ਸਿੰਘ ਯੂ.ਕੇ., ਦੀਦਾਰ ਸਿੰਘ ਭੁੱਲਰ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਚੋਣਾਂ ਸੰਬੰਧੀ ਮਾਨ ਵਲੋਂ ਆਪ ਵਰਕਰਾਂ ਨਾਲ ਮੀਟਿੰਗ
Ad Position 24